ਪੰਜਾਬ ਦੇ ਜ਼ਿਲ੍ਹਾ ਰੋਪੜ ਵਿਖੇ ਕੁਝ ਅਣਪਛਾਤਿਆਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਬੀਤੀ ਰਾਤ ਕੁਝ ਲੋਕਾਂ ਵਲੋਂ ਕਾਂਗਰਸ ਪਾਰਟੀ ਦੀ ਬਲਾਕ ਸਮੰਤੀ ਮੈਂਬਰ ਭੋਲੀ ਦੇਵੀ ਦੇ ਘਰ ਗੋਲ਼ੀਆਂ ਚਲਾਈਆਂ ਗਈਆਂ ।ਇਸ ਘਟਨਾ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਇੱਕ ਨੌਜਵਾਨ ਦੇ ਜ਼ਖਮੀ ਹੋਣ ਦੀ ਖਬਰ ਹੈ, ਜਿਸ ਨੂੰ ਇਲਾਜ ਲਈ ਚੰਡੀਗੜ੍ਹ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ।
ਇਹ ਘਟਨਾ ਬੀਤੀ ਰਾਤ ਨੂਰਪੁਰ ਬੇਦੀ ਦੇ ਪਿੰਡ ਕਰਤਾਰਪੁਰ ਵਿੱਚ ਵਾਪਰੀ। ਮ੍ਰਿਤਕਾਂ ਦੀ ਪਛਾਣ ਮਹਿਲਾ ਕਾਂਗਰਸ ਬਲਾਕ ਸਮਿਤੀ ਮੈਂਬਰ ਭੋਲੀ ਦੇਵੀ ਦੀ ਭੈਣ ਗੀਤਾ ਅਤੇ ਉਸ ਦੇ ਪਤੀ ਕਰਮਚੰਦ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਲੋਕਾਂ ਵਲੋਂ ਮਾਮਲਾ ਪੁਰਾਣੀ ਰਜ਼ਿਸ਼ ਦਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਹਰਿਆਣਾ ‘ਚ ਵੱਡਾ ਹਾ.ਦਸਾ, ਬੱਸ ਨੇ ਕਾਰ ਨੂੰ ਮਾਰੀ ਟੱਕਰ, ਮਾਮੇ ਦੇ ਵਿਆਹ ਤੋਂ ਪਰਤ ਰਹੇ 4 ਚਚੇਰੇ ਭਰਾਵਾਂ ਦੀ ਮੌ.ਤ
ਥਾਣਾ ਸਦਰ ਦੇ ਇੰਚਾਰਜ ਗੁਰਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10 ਵਜੇ ਪਿੰਡ ਕਰਤਾਰਪੁਰ ਵਿੱਚ ਦੋ ਪਰਿਵਾਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਕਰੀਬ 15-20 ਲੋਕ ਹਥਿਆਰਾਂ ਨਾਲ ਲੈਸ ਹੋ ਕੇ ਆਏ ਸਨ। ਜਿਸ ਵਿੱਚ ਗੀਤਾ, ਕਰਮਚੰਦ ਅਤੇ ਉਨ੍ਹਾਂ ਦੇ ਬੇਟੇ ਸੰਜੂ ਨੂੰ ਗੋਲੀ ਲੱਗੀ ਹੈ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਸਿੰਘਪੁਰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਸੰਜੂ ਰੈਫਰ ਕਰ ਦਿੱਤਾ।
ਪੁਲਿਸ ਨੇ ਰਵੀ ਕੁਮਾਰ, ਕਾਲਾ, ਜਸਵੰਤ, ਰਤੀਰਾਮ, ਰੋਹਿਤ ਕੁਮਾਰ, ਨੀਰਜ ਕੁਮਾਰ, ਪੰਪਾ, ਲਵਲੀ, ਧਰਮਪਾਲ, ਜੈਚੰਦ ਸਮੇਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਸਲਾ ਐਕਟ ਸਮੇਤ ਵੱਖ- ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ : –