ਅੰਮ੍ਰਿਤਸਰ ਦੇ ਭੁੱਲਰ ਐਵੇਨਿਊ ‘ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ‘ਤੇ ਗੋਲੀਆਂ ਚਲਾਈਆਂ ਗਈਆਂ, ਪਰ ਬੁਲੇਟ ਪਰੂਫ ਜੈਕੇਟ ਕਾਰਨ ਇੰਸਪੈਕਟਰ ਦੀ ਜਾਨ ਬਚ ਗਈ। ਮੁਲਜ਼ਮਾਂ ਵੱਲੋਂ ਮੌਕੇ ’ਤੇ ਕਰੀਬ 4 ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ। ਇੰਸਪੈਕਟਰ ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ ਵਾਪਰੀ। ਇੰਸਪੈਕਟਰ ਸੈਰ ਕਰਨ ਲਈ ਘਰੋਂ ਨਿਕਲਿਆ ਸੀ। ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਥਾਣੇਦਾਰ ਪਰਮਜੀਤ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਸਮੇਂ ਇੰਸਪੈਕਟਰ ਕਾਲੋਨੀ ਰੋਡ ‘ਤੇ ਇਕੱਲਾ ਸੀ। ਪੀੜਤ ਇੰਸਪੈਕਟਰ ਦਾ ਘਰ ਵੀ ਭੁੱਲਰ ਐਵੇਨਿਊ, ਅੰਮ੍ਰਿਤਸਰ ਵਿੱਚ ਹੈ।
ਇਹ ਵੀ ਪੜ੍ਹੋ : ‘ਆਪ’ ਨੇ ਚੰਡੀਗੜ੍ਹ ‘ਚ ਨਿਯੁਕਤ ਕੀਤੇ 12 ਕੋਆਰਡੀਨੇਟਰ, ਪਰਮਿੰਦਰ ਸਿੰਘ ਗੋਲਡੀ ਨੂੰ ਵੀ ਮਿਲੀ ਜ਼ਿੰਮੇਵਾਰੀ
ਸੂਤਰਾਂ ਅਨੁਸਾਰ ਪਰਮਜੀਤ ਸਿੰਘ ਨੂੰ ਪਿਛਲੇ ਕਈ ਦਿਨਾਂ ਤੋਂ ਧਮਕੀਆਂ ਦੇ ਫੋਨ ਆ ਰਹੇ ਸਨ। ਪੰਜਾਬ ਪੁਲਿਸ ਦੀਆਂ ਏਜੰਸੀਆਂ ਵੀ ਇਸ ਸਬੰਧੀ ਜਾਂਚ ਕਰ ਰਹੀਆਂ ਹਨ। ਧਮਕੀਆਂ ਮਿਲਣ ਤੋਂ ਬਾਅਦ ਉਸ ਨੂੰ ਬੁਲੇਟ ਪਰੂਫ਼ ਜੈਕੇਟ ਮੁਹੱਈਆ ਕਰਵਾਈ ਗਈ ਸੀ। ਫਿਲਹਾਲ ਅੰਮ੍ਰਿਤਸਰ ਪੁਲਿਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।
ਵੀਡੀਓ ਲਈ ਕਲਿੱਕ ਕਰੋ : –