ਫਿਰੋਜ਼ਪੁਰ ਦੇ ਪਿੰਡ ਲੋਹਗੜ੍ਹ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਇਥੋਂ ਦੇ ਇੱਕ ਨੌਜਵਾਨ ਸ਼ੁਭਦੀਪ ਦੀ ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਟਰੱਕ ਨੂੰ ਅੱਗ ਲਗਨ ਨਾਲ ਮੌਤ ਹੋ ਗਈ, ਜਿਸ ਵਿੱਚ ਸ਼ੁਭਦੀਪ ਸਿੰਘ ਜਿਊਂਦਾ ਹੀ ਸੜ ਗਿਆ। ਹਾਦਸੇ ਵਿੱਚ ਉਸਦਾ ਸਾਥੀ ਜ਼ਖਮੀ ਹੋ ਗਿਆ, ਜਿਸਦਾ ਉਥੇ ਦੇ ਹਸਪਤਾਲ ਵਿਚ ਇਲਾਜ ਚਲ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਸ਼ੁਭਦੀਪ ਮਾਪਿਆਂ ਦਾ ਕੱਲਾ-ਕੱਲਾ ਪੁੱਤ ਸੀ ਜੋ ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਦੇ ਬਰੇਮਟਨ ਸ਼ਹਿਰ ਵਿੱਚ ਰਹਿ ਰਿਹਾ ਸੀ। ਉਸ ਨੂੰ ਡੇਢ ਮਹੀਨੇ ਪਹਿਲਾਂ ਹੀ PR ਮਿਲੀ ਸੀ ਪਰ ਅਤੇ ਇਸs ਸਾਲ ਉਸ ਨੇ ਪੰਜਾਬ ਆਉਣਾ ਸੀ ਤੇ ਪਰਿਵਾਰ ਨੇ ਬੜੇ ਚਾਵਾਂ ਨਾਲ ਉਸਦਾ ਵਿਆਹ ਕਰਨਾ ਸੀ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਲਾਰੇਂਸ ਦਾ ਭਰਾ ਅਨਮੋਲ ਵੀ ਕੀਨੀਆ ‘ਚ ਗ੍ਰਿਫ਼ਤਾਰ
ਇਸ ਹਾਦਸੇ ਨੇ ਸ਼ੁਭਦੀਪ ਦੇ ਪਰਿਵਾਰ ਦੇ ਸਾਰੇ ਚਾਵਾਂ ਨੂੰ ਚਕਨਾਚੂਰ ਕਰ ਕੇ ਰਖ ਦਿੱਤਾ। ਸ਼ੁਭਦੀਪ ਦੀ ਭੈਣ ਵੀ ਬਾਹਰ ਵਿਦੇਸ਼ ਵਿਚ ਹੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਰੋਜ਼ਗਾਰ ਨਾ ਮਿਲਣ ਕਾਰਨ ਬੱਚੇ ਵਿਦੇਸ਼ਾਂ ਵਿੱਚ ਜਾ ਰਹੇ ਹਨ। ਜੇਕਰ ਸਰਕਾਰਾਂ ਬੱਚਿਆਂ ਨੂੰ ਪੰਜਾਬ ਵਿੱਚ ਹੀ ਰੋਜਗਾਰ ਦੇਵੇ ਤਾਂ ਬੱਚੇ ਬਾਹਰ ਨਾ ਜਾਣ। ਇਸ ਘਟਨਾ ਨੂੰ ਲੈਕੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਦੂਜੇ ਪਾਸੇ ਇਸ ਘਟਨਾ ਨੂੰ ਲੈਕੇ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆਂ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਮਾਹੌਲ ਹੀ ਏਦਾਂ ਦਾ ਸਿਰਜਿਆ ਹੋਇਆ ਸੀ ਕਿ ਰੋਜ਼ਗਾਰ ਨਾ ਮਿਲਣ ਕਾਰਨ ਨੌਜਵਾਨ ਵਿਦੇਸ਼ਾਂ ਵਿੱਚ ਗਏ ਹਨ। ਪਰ ਉਨ੍ਹਾਂ ਦੀ ਸਰਕਾਰ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਰੋਜ਼ਗਾਰ ਦਿੱਤਾ ਜਾਵੇਗਾ ਅਤੇ ਕਿਸੇ ਵੀ ਨੌਜਵਾਨ ਨੂੰ ਵਿਦੇਸ਼ ਜਾਣ ਦੀ ਲੋੜ ਨਹੀਂ ਪਏਗੀ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ।