ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ਤੋਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕੈਪਟਨ ਦੇ ਹੱਕ ਵਿੱਚ ਅਨੁਜ ਖੋਸਲਾ ਨੇ ਪਾਰਟੀ ਦਾ ਪੱਲਾ ਛੱਡ ਦਿੱਤਾ ਹੈ। ਖੋਸਲਾ ਕਾਂਗਰਸ ਦੇ ਪਟਿਆਲਾ ਸ਼ਹਿਰੀ ਦੇ ਯੂਥ ਪ੍ਰਧਾਨ ਸਨ।
ਦੱਸ ਦੇਈਏ ਕਿ ਕੈਪਟਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਕਈ ਕਾਂਗਰਸੀ ਉਨ੍ਹਾਂ ਦੇ ਸੰਪਰਕ ਵਿੱਚ ਹਨ ਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਉਨ੍ਹਾਂ ਦੇ ਹੱਕ ਵਿੱਚ ਪਹਿਲਾ ਅਸਤੀਫਾ ਸਾਹਮਣੇ ਆਇਆ ਹੈ।
ਅਨੁਜ ਖੋਸਲਾ ਨੇ ਕਾਂਗਰਸ ਪਾਰਟੀ ਨੂੰ ਆਪਣੇ ਲਿਖੇ ਅਸਤੀਫੇ ਵਿੱਚ ਸਾਫ-ਸਾਫ ਕੀਤਾ ਹੈ ਕਿ ਉਹ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਅਹੁਦੇ ਤੋਂ ਅਸਤੀਫਾ ਇਸ ਕਰਕੇ ਅਸਤੀਫਾ ਦੇ ਰਹੇ ਹਨ ਕਿਉਂਕਿ ਉਹ ਕੈਪਟਨ ਅਮਰਿੰਦਰ ਸਿੰਘ ਤੇ ਮਹਾਰਾਣੀ ਪ੍ਰਨੀਤ ਕੌਰ ਪ੍ਰਤੀ ਵਫਾਦਾਰ ਸਿਪਾਹੀ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਾ ਕੈਪਟਨ ਅਮਰਿੰਦਰ ਸਿੰਘ ਨਾਲ ਪਾਰਟੀ ਵਿੱਚ ਵਤੀਰਾ ਅਪਣਾਇਆ ਗਿਆ, ਉਹ ਬਹੁਤ ਮੰਦਭਾਗਾ ਸੀ ਅਤੇ ਇਸ ਨਾਲ ਮੈਨੂੰ ਬਹੁਤ ਠੇਸ ਪਹੁੰਚੀ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਉਨ੍ਹਾਂ ਕਿਹਾ ਕਿ ਉਹ ਕੈਪਟਨ ਅਤੇ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਪ੍ਰਤੀ ਆਪਣੀ ਵਫਾਦਾਰੀ ਕਿਸੇ ਕੀਮਤ ‘ਤੇ ਨਹੀਂ ਛੱਡ ਸਕਦੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਹੁਣ ਆਪਣੀਆਂ ਗਲਤ ਨੀਤੀਆਂ ਕਰਕੇ ਵਿਸ਼ਵਾਸ ਵੀ ਗੁਆ ਚੁੱਕੀ ਹੈ, ਜਿਸ ਕਰਕੇ ਉਹ ਪਾਰਟੀ ਛੱਡ ਰਹੇ ਹਨ।
ਇਹ ਵੀ ਪੜ੍ਹੋ : ਦੁਨੀਆ ‘ਚ ਛਾਏ ਟਿਕੈਤ, 21ਵੀਂ ਸੈਂਚੁਰੀ ਆਈਕਾਨ ਪੁਰਸਕਾਰ ਲਈ ਨਾਮ ਹੋਇਆ ਫਾਈਨਲ