ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਿਵਲ ਐਵੀਏਸ਼ਨ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ CM ਮਾਨ ਨੇ ਐਲਾਨ ਕੀਤਾ ਕਿ ਆਦਮਪੁਰ ਹਵਾਈ ਅੱਡੇ ਤੋਂ ਦੇਸ਼ ਦੇ ਬਾਕੀ ਸ਼ਹਿਰਾਂ ਲਈ ਉਡਾਣਾਂ ਜਲਦ ਸ਼ੁਰੂ ਹੋਣਗੀਆਂ। ਇਸ ਦੀ ਜਾਣਕਾਰੀ ਮੁੱਖ ਮੰਤਰੀ ਵੱਲੋਂ ਟਵੀਟ ਕਰਕੇ ਦਿੱਤੀ ਗਈ।
ਟਵੀਟ ਕਰਦਿਆਂ CM ਮਾਨ ਨੇ ਲਿਖਿਆ- ਅੱਜ ਸਿਵਲ ਐਵੀਏਸ਼ਨ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਪੰਜਾਬ ਦੇ ਆਦਮਪੁਰ, ਹਲਵਾਰਾ, ਬਠਿੰਡਾ ਤੇ ਪਠਾਨਕੋਟ ਹਵਾਈ ਅੱਡਿਆਂ ਦੇ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ…
ਚੰਗੀ ਖਬਰ ਇਹ ਹੈ ਕਿ ਆਦਮਪੁਰ ਹਵਾਈ ਅੱਡੇ ਤੋਂ ਦੇਸ਼ ਦੇ ਬਾਕੀ ਸ਼ਹਿਰਾਂ ਲਈ ਉਡਾਣਾਂ ਜਲਦ ਸ਼ੁਰੂ ਹੋਣ ਜਾ ਰਹੀਆਂ ਨੇ ਤੇ ਹਲਵਾਰਾ ਵਿਖੇ ਬਣ ਰਹੇ ਸ਼ਾਨਦਾਰ ਟਰਮੀਨਲ ਦਾ ਕੰਮ ਵੀ ਜਲਦ ਪੂਰਾ ਹੋ ਜਾਏਗਾ.. ਸਾਡੀ ਕੋਸ਼ਿਸ਼ ਪੰਜਾਬ ਦੇ ਵੱਡੇ ਸ਼ਹਿਰਾਂ ਨੂੰ ਦੇਸ਼ ਦੇ ਹਰ ਵੱਡੇ ਸ਼ਹਿਰ ਨਾਲ ਜੋੜਨ ਦੀ ਹੈ…
ਵੀਡੀਓ ਲਈ ਕਲਿੱਕ ਕਰੋ -: