ਪੰਜਾਬ ਸਰਕਾਰ ਅੱਜ ਤੋਂ ਹੜ੍ਹ ਪ੍ਰਭਾਵਿਤ ਕਿਸਾਨਾਂ, ਮਜ਼ਦੂਰਾਂ ਅਤੇ ਜਿਨ੍ਹਾਂ ਲੋਕਾਂ ਦੇ ਘਰ ਨੁਕਸਾਨੇ ਗਏ ਹਨ, ਨੂੰ ਮੁਆਵਜ਼ਾ ਰਾਸ਼ੀ ਦੇਣਾ ਸ਼ੁਰੂ ਕਰੇਗੀ। ਇਸ ਦੇ ਲਈ ਪਟਿਆਲਾ ‘ਚ ਵਿਸ਼ੇਸ਼ ਪ੍ਰੋਗਰਾਮ ਰੱਖਿਆ ਗਿਆ ਹੈ, ਜਿਸ ਦੀ ਸ਼ੁਰੂਆਤ ਦੁਪਹਿਰ 12 ਵਜੇ ਦੇ ਕਰੀਬ ਹੋਵੇਗੀ। ਇੱਥੇ ਮੁੱਖ ਮੰਤਰੀ ਭਗਵਾਨੈ ਮਾਨ ਖੁਦ ਪਹੁੰਚਣਗੇ।
ਪੰਜਾਬ ਵਿੱਚ ਹੜ੍ਹਾਂ ਕਾਰਨ 1500 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਇਹ ਅੰਕੜਾ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਕਰੀਬ ਛੇ ਲੱਖ ਏਕੜ ਚੋਨਾ ਦਾ ਵੀ ਨੁਕਸਾਨ ਹੋਇਆ ਹੈ। ਇਸ ਵਿੱਚੋਂ 2 ਲੱਖ ਏਕੜ ਵਿੱਚ ਮੁੜ ਚੋਨਾ ਲਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸਮੂਹ ਜ਼ਿਲ੍ਹਾ ਪ੍ਰਸ਼ਾਸਨ ਨੂੰ 15 ਅਗਸਤ ਤੱਕ ਗਿਰਦਾਵਰੀ ਪ੍ਰਕਿਰਿਆ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ : 6 ਸਾਲਾਂ ‘ਚ ਪਹਿਲੀ ਵਾਰ ਅੱਜ ਜੇਲ੍ਹ ਤੋਂ ਬਾਹਰ ਜਨਮ ਦਿਨ ਮਨਾਏਗਾ ਰਾਮ ਰਹੀਮ, ਜ਼ੂਮ ਰਾਹੀਂ ਹੋਣਗੇ ਪ੍ਰਵਚਨ
CM ਮਾਨ ਨੇ ਕਿਹਾ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਇਸ ਤਹਿਤ ਅੱਜ ਮੰਗਲਵਾਰ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਪੁੱਜਣੀ ਸ਼ੁਰੂ ਹੋ ਜਾਵੇਗੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 12 ਜ਼ਿਲ੍ਹਿਆਂ ਦੇ ਕਰੀਬ 25,000 ਪਰਿਵਾਰਾਂ ਨੂੰ 1-1 ਲੱਖ ਰੁਪਏ ਮੁਆਵਜ਼ੇ ਵਜੋਂ ਜਾਰੀ ਕੀਤੇ ਸਨ।
ਵੀਡੀਓ ਲਈ ਕਲਿੱਕ ਕਰੋ -: