ਮੀਂਹ ਨਾਲ ਪੰਜਾਬ ਵਿੱਚ ਵਰ੍ਹੇ ਕਹਿਰ ਵਿਚਾਲੇ ਪੌਂਗ ਡੈਮ ਦੇ ਫਲੱਡ ਗੇਟ ਅੱਜ ਖੋਲ੍ਹ ਦਿੱਤੇ ਗਏ ਹਨ। ਭਾਖੜਾ ਬਿਆਸ ਮੈਨੇਜਮੈਂਟ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਕੁੱਲ 20 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਣਾ ਹੈ, ਜੋ ਰਾਤ ਨੂੰ ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਪਹੁੰਚ ਸਕਦਾ ਹੈ।
ਇਸ ਸਬੰਧੀ ਅਧਿਕਾਰੀਆਂ ਨੇ ਜ਼ਿਲ੍ਹਾ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਬਿਆਸ ਦੇ ਕੰਢੇ ਚੌਕਸੀ ਰੱਖਣ ਅਤੇ ਲੋੜ ਮੁਤਾਬਕ ਪ੍ਰਬੰਧ ਕਰਨ ਲਈ ਕਿਹਾ ਹੈ। ਜਿਸ ਕਾਰਨ ਬਿਆਸ ਦਰਿਆ ਦੇ ਕੰਢੇ ਵਸੇ ਪਿੰਡ ਅਤੇ ਧੁੱਸੀ ਬੰਨ੍ਹ ਵਿਚਕਾਰ ਵਸੇ ਗੁੱਜਰਾਂ ਆਦਿ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਂ ’ਤੇ ਜਾਣ ਦੀ ਅਪੀਲ ਕੀਤੀ ਗਈ ਹੈ।
ਇਸ ਕਾਰਨ ਬਿਆਸ ਵਿੱਚ ਪਾਣੀ ਦਾ ਪੱਧਰ ਵੱਧ ਸਕਦਾ ਹੈ। ਸਥਾਨਕ ਜ਼ਿਲ੍ਹਾ ਪ੍ਰਸ਼ਾਸਨ ਨੇ ਨੀਵੇਂ ਇਲਾਕਿਆਂ ਦੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਇਸ ਦੇ ਨਾਲ ਹੀ ਇਨ੍ਹਾਂ ਇਲਾਕਿਆਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਨੇੜਲੇ ਸਕੂਲਾਂ ਵਿੱਚ ਰਾਹਤ ਕੈਂਪ ਵੀ ਲਗਾਏ ਗਏ ਹਨ।
ਦੂਜੇ ਪਾਸੇ ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਨੂੰ ਲੈ ਕ BBMB ਨੇ ਅੱਜ ਇੱਕ ਅਹਿਮ ਮੀਟਿੰਗ ਵਿੱਚ ਫੈਸਲਾ ਲਿਆ ਕਿ ਭਾਖੜਾ ਡੈਮ ਤੋਂ ਵਾਧੂ ਪਾਣੀ ਅਗਲੇ 3 ਦਿਨਾਂ ਤੱਕ ਨਹੀਂ ਛੱਡਿਆ ਜਾਵੇਗਾ। ਅਗਲੀ ਮੀਟਿੰਗ ਤੋਂ ਬਾਅਦ ਹੀ ਇਸ ਸਬੰਧੀ ਫੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ : ਹੜ ਪੀੜਤ ਇਲਾਕਿਆਂ ‘ਚ ਪਹੁੰਚਾਇਆ ਜਾਵੇ ਸਾਫ ਪਾਣੀ- ਮਾਨ ਸਰਕਾਰ ਦੇ ਅਧਿਕਾਰੀਆਂ ਨੂੰ ਹੁਕਮ
ਹਾਲਾੰਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮੌਜੂਦਾ ਰਿਪੋਰਟ ਦੇ ਆਧਾਰ ‘ਤੇ ਪ੍ਰਸ਼ਾਸਨ ਨੂੰ ਅਪਡੇਟ ਕੀਤਾ ਜਾ ਰਿਹਾ ਹੈ। ਸਾਡੀ ਪਹਿਲ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਨਾ ਹੈ। ਸਾਰੇ ਬੰਨ੍ਹ ਸੁਰੱਖਿਅਤ ਹਨ ਤੇ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹਨ। ਆਸ ਹੈ ਕਿ ਸਥਿਤੀ ਠੀਕ ਰਹੇਗੀ। ਅੱਜ ਸ਼ਾਮ ਤੱਕ ਸੂਬੇ ਵਿੱਚ ਕਾਫੀ ਸੁਧਾਰ ਹੋ ਜਾਵੇਗਾ। ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ।
ਵੀਡੀਓ ਲਈ ਕਲਿੱਕ ਕਰੋ -: