ਸ਼ਰਾਬ ਦੀਆਂ ਦੁਕਾਨਾਂ, ਕੈਮਿਸਟਾਂ (ਫੂਡ ਸਪਲੀਮੈਂਟ ਵੇਚਣ ਵਾਲੇ) ਤੇ ਖਾਣ-ਪੀਣ ਵਾਲੀਆਂ ਦੁਕਾਨਾਂ ਲਈ ਸਿਹਤ ਵਿਭਾਗ ਵੱਲੋਂ ਫੂਡ ਸੇਫ਼ਟੀ ਲਾਇਸੈਂਸ ਲੈਣਾ ਅਤੇ ਉਨ੍ਹਾਂ ਨੂੰ ਦੁਕਾਨਾਂ ‘ਤੇ ਡਿਸਪਲੇ ਕਰਨਾ ਲਾਜ਼ਮੀ ਹੈ। ਜਿਹੜੇ ਦੁਕਾਨਦਾਰ ਅਜਿਹਾ ਨਹੀਂ ਕਰ ਰਹੇ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ।
ਇਸ ਸਬੰਧੀ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (CFDA) ਪੰਜਾਬ ਡਾ. ਅਭਿਨਵ ਤ੍ਰਿਖਾ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਅਨੁਸਾਰ ਕਾਰੋਬਾਰੀਆਂ ਨੂੰ ਫੂਡ ਸੇਫ਼ਟੀ ਲਾਇਸੰਸ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ।
ਦੱਸ ਦੇਈਏ ਕਿ ਪਹਿਲਾਂ 12 ਲੱਖ ਰੁਪਏ ਤੋਂ ਵੱਧ ਵਪਾਰ ਕਰਨ ਵਾਲੇ ਅਦਾਰਿਆਂ ਨੂੰ ਫੂਡ ਸੇਫ਼ਟੀ ਪ੍ਰਾਪਤ ਕਰਨ ਦੀ ਲੋੜ ਹੁੰਦੀ ਸੀ। ਪਰ ਹੁਣ 12 ਲੱਖ ਰੁਪਏ ਤੋਂ ਘੱਟ ਸਾਲਾਨਾ ਕਾਰੋਬਾਰ ਵਾਲੀਆਂ ਦੁਕਾਨਾਂ ਨੂੰ ਵੀ FSSAI ਦੇ ਨਿਯਮਾਂ ਅਧੀਨ ਰਜਿਸਟਰ ਹੋਣਾ ਲਾਜ਼ਮੀ ਹੈ। ਅਜੇ ਵੀ ਬਹੁਤ ਸਾਰੇ ਅਜਿਹੇ ਦੁਕਾਨਦਾਰ ਹਨ ਜਿਨ੍ਹਾਂ ਕੋਲ ਲਾਇਸੰਸ ਨਹੀਂ ਹਨ।
ਇਹ ਵੀ ਪੜ੍ਹੋ : ਨਾਨਾ ਬਣੇ ਮੁਕੇਸ਼ ਅੰਬਾਨੀ, ਧੀ ਈਸ਼ਾ ਅੰਬਾਨੀ ਨੇ ਦਿੱਤਾ ਜੁੜਵਾਂ ਬੱਚਿਆਂ ਨੂੰ ਜਨਮ
DHO ਡਾ. ਸਿੰਘ ਨੇ ਕਿਹਾ ਕਿ ਜਲਦੀ ਹੀ ਇੱਕ ਨਿਰੀਖਣ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ ਅਜਿਹੇ ਕਾਰੋਬਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਨ੍ਹਾਂ ਨੇ ਲਾਇਸੈਂਸ ਨਹੀਂ ਲਿਆ। ਇਸ ਦੇ ਨਾਲ ਹੀ ਦੁਕਾਨਦਾਰਾਂ ਨੂੰ ਲਾਇਸੰਸ ਲੈਣ ਲਈ ਜਾਗਰੂਕ ਕੀਤਾ ਜਾਵੇਗਾ ।
ਵੀਡੀਓ ਲਈ ਕਲਿੱਕ ਕਰੋ -: