ਨੌਜਵਾਨਾਂ ਵਿਚ ਵਿਦੇਸ਼ਾਂ ਵਿਚ ਜਾਣ ਦਾ ਕ੍ਰੇਜ਼ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਹਰੇਕ ਸਾਲ ਪੰਜਾਬ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਜਾਂਦੇ ਹਨ। ਪਰ ਕਈ ਵਾਰ ਉਨ੍ਹਾਂ ਨਾਲ ਅਜਿਹੀਆਂ ਮੰਦਭਾਗੀ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਦੀ ਕਲਪਨਾ ਵੀ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਨਹੀਂ ਕੀਤੀ ਹੁੰਦੀ।
ਅਜਿਹੀ ਹੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਠਾਣ ਕਰਨ ਖਟੜਾ ਵਜੋਂ ਹੋਈ ਹੈ। ਉਮਸ ਦੀ ਉਮਰ 24 ਸਾਲ ਦੱਸੀ ਜਾ ਰਹੀ ਹੈ। ਕਰਨ ਖਟੜਾ ਪਟਿਆਲਾ ਦੀ ਢਿੱਲੋਂ ਕਾਲੋਨੀ ਦਾ ਰਹਿਣ ਵਾਲਾ ਸੀ। ਕਰਨ ਪਿਛਲੇ ਤਿੰਨ ਸਾਲਾਂ ਤੋਂ ਕੈਨੇਡਾ ਦੇ ਅਲਬਰਟਾ ਵਿਚ ਰਹਿ ਰਿਹਾ ਸੀ ਤੇ ਜਲਦ ਹੀ ਉਸ ਨੂੰ ਪੀਆਰ ਵੀ ਮਿਲਣ ਵਾਲੀ ਸੀ।
ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਸਨਮਦੀਪ ਨੇ ਵਧਾਇਆ ਮਾਣ, ਦੁਬਈ ‘ਚ ਹੋਈ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸੋਨ ਤਗਮਾ
ਮ੍ਰਿਤਕ ਕਰਨ ਖਟੜਾ ਦੇ ਪਿਤਾ ਗਮਦੂਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਸੁਨਹਿਰੀ ਭਵਿੱਖ ਤੇ ਉਚੇਰੀ ਪੜ੍ਹਾਈ ਲਈ ਵਿਦੇਸ਼ ਭੇਜਿਆ ਸੀ ਪਰ ਅਚਾਨਕ ਮਿਲੀ ਉਸ ਦੀ ਮੌਤ ਦੀ ਖਬਰ ਨਾਲ ਪੂਰੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਤੇ ਸਾਰਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਦੱਸਿਆ ਕਿ ਕਰਨ ਲਗਭਗ ਤਿੰਨ ਸਾਲ ਪਹਿਲਾਂ ਕੈਨੇਡਾ ਗਿਆ ਸੀ ਤੇ ਉਸ ਨੇ ਪੀਆਰ ਲਈ ਕਾਗਜ਼ ਵੀ ਲਗਾਏ ਹੋਏ ਸਨ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਤੇ ਸਾਨੂੰ ਅਚਾਨਕ ਖਬਰ ਮਿਲੀ ਕਿ ਕਰਨ ਦੀ ਦਿਲ ਦਾ ਦੌਰਾ ਪੈਣ ਨਾਲ ਕੈਨੇਡਾ ਵਿਚ ਮੌਤ ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: