For ITI Courses : ਚੰਡੀਗੜ੍ਹ/ਹੁਸ਼ਿਆਰਪੁਰ : ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਦਾਖਲੇ ਲਈ ਇੱਕ ਆਖਰੀ ਤੇ ਸੁਨਹਿਰੀ ਮੌਕਾ ਦਿੱਤਾ ਹੈ, ਜਿਸ ਵਿੱਚ ਸਿਖਿਆਰਥੀਆਂ ਨੂੰ 26 ਸਤੰਬਰ ਨੂੰ ਮੌਕੇ ‘ਤੇ ਹੀ ਸਿੱਧਾ ਦਾਖਲਾ ਦਿੱਤਾ ਜਾਵੇਗਾ। ਆਈ.ਟੀ.ਆਈ. ਵਿੱਚ ਹੀ ਆਪਣੇ ਦਾਖਲੇ ਲਈ ਸਵੇਰੇ 9.00 ਵਜੇ ਤੋਂ ਦੁਪਹਿਰ 1.00 ਵਜੇ ਤੱਕ ਫਾਰਮ ਭਰ ਸਕਦੇ ਹਨ।
ਦੱਸਣਯੋਗ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਦੇ 8ਵੀਂ ਜਾਂ 10ਵੀਂ ਕਲਾਸ ਵਿਚ 65 ਫੀਸਦੀ ਜਾਂ ਵੱਧ ਨੰਬਰ ਆਏ ਹਨ, ਉਹ ਉਮੀਦਵਾਰ 26 ਸਤੰਬਰ ਦੁਪਿਹਰ 1 ਵਜੇ ਤੱਕ, 50 ਫੀਸਦੀ ਜਾਂ ਵੱਧ ਨੰਬਰ ਵਾਲੇ ਉਮੀਦਵਾਰ 27 ਸਤੰਬਰ ਦੁਪਹਿਰ 1 ਵਜੇ ਤੱਕ, 35 ਫੀਸਦੀ ਜਾਂ ਵੱਧ ਨੰਬਰ ਵਾਲੇ ਉਮੀਦਵਾਰ 28 ਸਤੰਬਰ ਦੁਪਹਿਰ 1 ਵਜੇ ਤੱਕ ਅਤੇ ਜਿੰਨਾਂ ਨੂੰ ਹਾਲੇ ਤੱਕ ਕਿਤੇ ਵੀ ਦਾਖਲਾ ਨਹੀਂ ਮਿਲਿਆ ਉਹ ਉਮੀਦਵਾਰ 29 ਅਤੇ 30 ਸਤੰਬਰ ਨੂੰ ਦੁਪਹਿਰ 1 ਵਜੇ ਤੱਕ ਆਈ.ਟੀ.ਆਈ ਵਿਚ ਪਹੁੰਚ ਕਰਕੇ ਅਪਲਾਈ ਕਰ ਸਕਦੇ ਹਨ ਅਤੇ ਮੈਰਿਟ ਸੂਚੀ ਅਨੁਸਾਰ ਖਾਲੀ ਪਈਆਂ ਸੀਟਾਂ ਲਈ ਮੌਕੇ ਤੇ ਹੀ ਵਿਦਿਆਰਥੀਆਂ ਨੂੰ ਫੀਸ ਭਰਕੇ ਦਾਖਲਾ ਮਿਲ ਜਾਵੇਗਾ। ਇਨ੍ਹਾਂ ਕੋਰਸਾਂ ਵਿਚ ਦਾਖ਼ਲੇ ਸਬੰਧੀ ਹਦਾਇਤਾਂ ਅਤੇ ਵਧੇਰੇ ਜਾਣਕਾਰੀ ਲਈ ਦਾਖਲਾ ਲੈਣ ਦੇ ਚਾਹਵਾਨ ਵੈਬਸਾਈਟ http://www.itipunjab.nic.in
ਤੇ ਜਾਓ ਜਾਂ ਆਪਣੀ ਨੇੜੇ ਦੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੇ ਹੈਲਪ ਡੈਸਕ ਜਾਂ ਫੋਨ ਨੰਬਰ 0172-5022357 ਜਾਂ ਈ-ਮੇਲ ਆਈਡੀ itiadmission2020@gmail.com `ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਸੂਬੇ ਦੀਆਂ ਸਰਕਾਰੀ ਆਈ.ਟੀ.ਆਈ ਵਿੱਚ ਐਸ.ਸੀ. ਕੈਟਾਗਰੀ ਦੇ ਸਿਖਿਆਰਥੀ, ਜਿਨ੍ਹਾਂ ਦੇ ਮਾਂਪਿਆਂ ਦੀ ਸਲਾਨਾ ਆਮਦਨ 2.50 ਲੱਖ ਰੁਪਏ ਤੋਂ ਘੱਟ ਹੈ, ਲਈ ਇਹ ਟ੍ਰੇਨਿੰਗ ਮੁਫ਼ਤ ਹੈ। ਬਾਕੀ ਵਿਦਿਆਰਥੀ ਮੌਕੇ `ਤੇ 1200 ਰੁਪਏ ਫੀਸ ਭਰਕੇ ਦਾਖਲਾ ਲੈ ਸਕਦੇ ਹਨ ਅਤੇ ਬਾਕੀ ਦੀ ਫੀਸ ਤਿੰਨ ਕਿਸ਼ਤਾਂ ਵਿਚ 750 ਰੁਪਏ ਪ੍ਰਤੀ ਕਿਸ਼ਤ ਲਈ ਜਾਵੇਗੀ। ਡੀ.ਐਸ.ਟੀ. ਸਕੀਮ ਅਧੀਨ ਸ਼ੁਰੂ ਕੀਤੇ ਗਏ ਇਕ ਸਾਲ ਦੇ ਕੋਰਸ ਵਿਚ ਪਹਿਲੇ 6 ਮਹੀਨੇ ਆਈ.ਟੀ.ਆਈਜ਼ ਅਤੇ ਪਿਛਲੇ 6 ਮਹੀਨੇ ਇੰਡਸਟਰੀ ਵਿਚ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ।