ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਹਿਲਾ ਬਜਟ ਪੇਸ਼ ਕੀਤਾ ਜਾਵੇਗਾ। ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਪੇਪਰਲੈੱਸ ਬਜਟ ਪੇਸ਼ ਕੀਤਾ ਜਾਏਗਾ। CM ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਸੀ। ਇਸ ਨਾਲ ਖਜ਼ਾਨੇ ਦੇ 21 ਲੱਖ ਰੁਪਏ ਬਚਣਗੇ। ਉਥੇ ਹੀ 34 ਟਨ ਕਾਗਜ਼ ਦੇ ਬਚਣ ਨਾਲ 834 ਰੁੱਖਾਂ ਦੀ ਵੀ ਬਚਤ ਹੋਵੇਗੀ, ਜਿਨ੍ਹਾਂ ਨਾਲ ਇਹ ਕਾਗਜ਼ ਬਣਾਇਆ ਜਾਂਦਾ ਹੈ।
ਸਰਕਾਰ ਬਜਟ ‘ਚ ਸਿੱਖਿਆ, ਸਿਹਤ ਅਤੇ ਖੇਤੀਬਾੜੀ ‘ਤੇ ਧਿਆਨ ਦੇ ਰਹੀ ਹੈ। ਇਨ੍ਹਾਂ ਬੁਨਿਆਦੀ ਖੇਤਰਾਂ ਵਿੱਚ ਨਵੀਂ ਸਰਕਾਰ ਨੇ ਪਿਛਲੀਆਂ ਸਰਕਾਰਾਂ ਨਾਲੋਂ 15 ਤੋਂ 20 ਫੀਸਦੀ ਵੱਧ ਬਜਟ ਅਲਾਟ ਕਰਨ ਦਾ ਫੈਸਲਾ ਕੀਤਾ ਹੈ। ਸੂਬੇ ਦੇ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਹਰ ਜ਼ਿਲ੍ਹੇ ਵਿੱਚ ਸਟੇਡੀਅਮ ਬਣਾਏ ਜਾਣਗੇ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਦਾਅਵਾ ਕੀਤਾ ਹੈ ਕਿ ਬਜਟ ਲੋਕਾਂ ਦੇ ਹਿਸਾਬ ਨਾਲ ਤਿਆਰ ਕੀਤਾ ਗਿਆ ਹੈ। ਵਿੱਤ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਇਸ ਬਜਟ ਵਿੱਚ ਨਵੀਂ ਸਰਕਾਰ ਨੇ ਸਿੱਖਿਆ, ਸਿਹਤ ਅਤੇ ਖੇਤੀਬਾੜੀ ਖੇਤਰਾਂ ਲਈ ਅਲਾਟਮੈਂਟ ਵਿੱਚ ਕਾਫ਼ੀ ਵਾਧਾ ਕੀਤਾ ਹੈ। ਅਧਿਕਾਰੀਆਂ ਨੇ ਪਿਛਲੇ ਕੁਝ ਸਾਲਾਂ ਦੇ ਮੁਕਾਬਲੇ ਇਨ੍ਹਾਂ ਸੈਕਟਰਾਂ ਵਿੱਚ ਅਲਾਟਮੈਂਟ ਲਗਭਗ 15-20 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਪ੍ਰਸਤਾਵਾਂ ਵਿੱਚ ‘ਆਪ’ ਦੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਅਲਾਟਮੈਂਟ ਵੀ ਸ਼ਾਮਲ ਹੋਵੇਗੀ। ਇਨ੍ਹਾਂ ਵਿੱਚ ਮੁੱਖ ਗਾਰੰਟੀ, 300 ਮੁਫਤ ਬਿਜਲੀ ਯੂਨਿਟ, ਮੂੰਗੀ ਦੀ ਖਰੀਦ, ਘੱਟੋ-ਘੱਟ ਸਮਰਥਨ ਮੁੱਲ ‘ਤੇ ਮੱਕੀ ਦੇ ਨਾਲ-ਨਾਲ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਮੁਆਵਜ਼ਾ ਰਾਸ਼ੀ ਸ਼ਾਮਲ ਹੈ।