ਪੰਜਾਬ ਵਿਚ ਹੜ੍ਹ ਕਾਰਨ ਭਾਰੀ ਨੁਕਸਾਨ ਹੋਇਆ ਹੈ। ਸੂਬੇ ਦੇ 19 ਜ਼ਿਲ੍ਹਿਆਂ ਵਿਚ ਹੜ੍ਹ ਦਾ ਵੱਧ ਪ੍ਰਭਾਵ ਪਿਆ ਹੈ। ਇਸ ਕਾਰਨ ਕਈ ਥਾਵਾਂ ‘ਤੇ ਪਾਣੀ ਖੜ੍ਹਾ ਹੋਣ ਨਾਲ ਗਿਰਦਾਵਰੀ ਨਹੀਂ ਹੋ ਸਕੀ ਹੈ ਪਰ ਪੰਜਾਬ ਸਰਕਾਰ ਆਜ਼ਾਦੀ ਦਿਹਾੜੇ ‘ਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਸ਼ੁਰੂ ਕਰੇਗੀ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਿਨਾਂ ਗਿਰਦਾਵਰੀ ਦੇ ਹੀ ਸੂਬਾ ਸਰਕਾਰ ਪ੍ਰਭਾਵਿਤ ਕਿਸਾਨਾਂ ਦੀ ਰਾਹਤ ਲਈ ਉਨ੍ਹਾਂ ਨੂੰ 15 ਅਗਸਤ ਤੋਂ ਮੁਆਵਜ਼ਾ ਰਕਮ ਦੇਣੀ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਨਾਲ ਆਪਣੇ ਘਰ ‘ਤੇ ਹੀ ਮੀਟਿੰਗ ਦੇ ਬਾਅਦ ਇਹ ਬਿਆਨ ਦਿੱਤਾ।
ਮੰਤਰੀ ਧਾਲੀਵਾਲ ਨੇ ਕਿਹਾ ਕਿ ਕਈ ਥਾਵਾਂ ‘ਤੇ ਪਾਣੀ ਖੜ੍ਹਾ ਹੋਣ ਕਾਰਨ ਗਿਰਦਾਵਰੀ ਦੀ ਪ੍ਰਕਿਰਿਆ ਪੂਰੀ ਨਹੀਂ ਹੋ ਸਕੀ ਹੈ ਪਰ ਸੂਬਾ ਸਰਕਾਰ ਕਿਸਾਨਾਂ ਦੀ ਹਰ ਸਮੱਸਿਆ ਦੇ ਹੱਲ ਲਈ ਵਚਨਬੱਧ ਹੈ। ਮੰਤਰੀ ਧਾਲੀਵਾਲ ਨੇ ਕਿਹਾ ਕਿ ਭਾਵੇਂ ਹੀ ਕੇਂਦਰ ਸਰਕਾਰ ਦਿੱਲੀ ਸੋਧ ਬਿੱਲ ਵਰਗੇ ਮੁੱਦੇ ‘ਤੇ ਲੋਕਤੰਤਰ ਨੂੰ ਖਤਮ ਕਰ ਰਹੀ ਹੈ ਪਰ ਪੰਜਾਬ ਸਰਕਾਰ ਦਾ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੀ ਵਿਗੜੀ ਤਬੀਅਤ, ਮਾਨਸਾ ਦੇ ਨਿੱਜੀ ਹਸਪਤਾਲ ‘ਚ ਭਰਤੀ
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਹੜ੍ਹ ਨਾਲ ਫਸਲਾਂ ਨੂੰ ਹੋਏ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰ ਨੂੰ ਚੰਗਾ ਮੁਆਵਜ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਨੇ MSP ਦੇ ਮੁੱਦੇ ‘ਤੇ ਕੇਂਦਰ ਨਾਲ ਲੜਾਈ ਲੜਨ ਦੀ ਗੱਲ ਵੀ ਕਹੀ।
ਵੀਡੀਓ ਲਈ ਕਲਿੱਕ ਕਰੋ -: