ਪੰਜਾਬ ਦੇ ਸਰਹੱਦੀ ਖੇਤਰ ਵਿੱਚ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਲਗਾਤਾਰ ਨਸ਼ੀਲੇ ਪਦਾਰਥ ਅਤੇ ਰੇਕੀ ਦੇ ਡਰੋਨ ਭੇਜੇ ਜਾਂਦੇ ਹਨ। ਇਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਇਹ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਸਰਹੱਦੀ ਖੇਤਰਾਂ ਵਿੱਚ ਗਸ਼ਤ ਲਈ ਗ੍ਰਾਮ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਸ ਟੀਮ ਦਾ ਮਕਸਦ ਸਰਹੱਦੀ ਖੇਤਰਾਂ ‘ਚ ਹੋ ਰਹੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖਣਾ ਹੈ।
ਪਠਾਨਕੋਟ ਜ਼ਿਲ੍ਹੇ ਦੀ ਟੀਮ ਨੇ ਮੰਗਲਵਾਰ ਨੂੰ ਡੀਸੀ-ਐਸਐਸਪੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੂੰ ਵਰਦੀਆਂ ਵਜੋਂ ਪਛਾਣ ਪੱਤਰ ਅਤੇ ਜੈਕਟਾਂ ਭੇਂਟ ਕੀਤੀਆਂ ਗਈਆਂ, ਤਾਂ ਜੋ ਉਨ੍ਹਾਂ ਦੀ ਪਛਾਣ ਪਿੰਡ ਰੱਖਿਆ ਕਮੇਟੀ ਦੇ ਮੈਂਬਰ ਵਜੋਂ ਕੀਤੀ ਜਾ ਸਕੇ। ਇਸ ਮੌਕੇ SSP ਪਠਾਨਕੋਟ ਹਰਕਮਲਪ੍ਰੀਤ ਸਿੰਘ ਖੱਖ, SDM ਕਾਲਾ ਰਾਮ ਕਾਂਸਲ, ਤਹਿਸੀਲਦਾਰ ਲਕਸ਼ਮਣ ਸਿੰਘ ਅਤੇ ਹੋਰ ਕਈ ਪਿੰਡਾਂ ਦੇ ਲੋਕ ਹਾਜ਼ਰ ਸਨ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਫੌਜੀ ‘ਤੋਂ ਗਲਤੀ ਨਾਲ ਹੋਈ ਫਾਇਰਿੰਗ, ਦੋ ਜਵਾਨ ਜ਼ਖਮੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀ ਪਠਾਨਕੋਟ ਸਰਦਾਰ ਹਰਬੀਰ ਸਿੰਘ ਨੇ ਦੱਸਿਆ ਕਿ ਹਾਲ ਹੀ ਵਿੱਚ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਸਰਹੱਦੀ ਖੇਤਰਾਂ ਵਿੱਚ ਗ੍ਰਾਮ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ। ਇਨ੍ਹਾਂ ਕਮੇਟੀ ਮੈਂਬਰਾਂ ਨੂੰ ਕੌਮੀ ਸੁਰੱਖਿਆ ਦੇ ਮੱਦੇਨਜ਼ਰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਡੀਸੀ ਪਠਾਨਕੋਟ ਨੇ ਕਿਹਾ ਕਿ ਇਹ ਟੀਮ ਭਾਰਤ-ਪਾਕਿ ਸਰਹੱਦ ‘ਤੇ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਬਣਾਈ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: