ਬਹੁਜਨ ਸਮਾਜ ਪਾਰਟੀ ਦੇ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਦਾ ਅੱਜ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਉਹ 57 ਸਾਲਾਂ ਦੇ ਸਨ। ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਪੁੱਤਰ ਜਗਜੀਵਨ ਨੇ ਦੱਸਿਆ ਕਿ ਉਹ ਅੱਜ ਕਿਸੇ ਕੰਮ ਤੋਂ ਜਲੰਧਰ ਆਏ ਹੋਏ ਸਨ ਤੇ ਸਵੇਰ ਤੋਂ ਹੀ ਉਨ੍ਹਾਂ ਦੀ ਤਬੀਅਤ ਠੀਕ ਨਹੀਂ ਸੀ। ਉਨ੍ਹਾਂ ਨੂੰ ਛਾਤੀ ਵਿਚ ਦਰਦ ਮਹਿਸੂਸ ਹੋ ਰਿਹਾ ਸੀ। ਲਗਭਗ 2.30 ਵਜੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ।
ਤਬੀਅਤ ਠੀਕ ਨਾ ਹੋਣ ਕਾਰਨ ਸ਼ਿੰਗਾਰਾ ਰਾਮ ਸਹੂੰਗੜਾ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜਿਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਸ਼ਿੰਗਾਰਾ ਰਾਮ ਗੜ੍ਹਸ਼ੰਕਰ ਤੋਂ 2 ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ 1992 ਅਤੇ 1997 ਵਿਚ ਬਹੁਜਨ ਸਮਾਜ ਪਾਰਟੀ ਤੋਂ ਵਿਧਾਇਕ ਬਣੇ ਸਨ। ਉਹ ਬਹੁਜਨ ਸਮਾਜ ਪਾਰਟੀ ਵੱਲੋਂ ਲਗਾਤਾਰ ਦੂਜੀ ਵਾਰ ਵਿਧਾਇਕ ਬਣਨ ਵਾਲੇ ਪਹਿਲੇ ਆਗੂ ਸਨ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਇਹ ਵੀ ਪੜ੍ਹੋ : ਮਲਾਇਕਾ ਦੀ ਭੈਣ ਅੰਮ੍ਰਿਤਾ ਅਰੋੜਾ ਬੋਲੀ-‘ਉਹ ਹੁਣ ਠੀਕ ਹੈ, ਦੁਪਹਿਰ ਤੱਕ ਡਿਸਚਾਰਜ ਹੋ ਜਾਏਗੀ’
ਸਹੂੰਗੜਾ ਦਲਿਤਾਂ ਦੇ ਹੱਕਾਂ ਲਈ ਲੜਦੇ ਰਹੇ ਸਨ। ਦੋ ਵਾਰ ਵਿਧਾਇਕ ਬਣਨ ਦੇ ਬਾਵਜੂਦ ਉਹ ਆਪਣਾ ਘਰ ਤੱਕ ਨਹੀਂ ਸੀ ਬਣਾ ਸਕੇ ਤੇ ਇੱਕ ਵਾਰ ਸਰਕਾਰ ਨੇ ਸਾਲ 2016 ਵਿੱਚ ਉਨ੍ਹਾਂ ਤੋਂ ਸਰਕਾਰੀ ਰਿਹਾਇਸ਼ ਜਬਰੀ ਖਾਲੀ ਕਰਵਾ ਲਈ ਸੀ ਤੇ ਉਨ੍ਹਾਂ ਨੇ ਬਾਹਰ ਤੰਬੂ ਲਾ ਕੇ ਆਪਣੇ ਪਰਿਵਾਰ ਦਾ ਸਿਰ ਢੱਕਿਆ ਸੀ। ਸਹੂੰਗੜਾ ਆਪਣੇ ਪਿੱਛੇ ਪਤਨੀ, ਦੋ ਲੜਕੇ ਤੇ ਇਕ ਲੜਕੀ, ਜੋ ਅਣਵਿਆਹੇ ਹਨ, ਛੱਡ ਗਏ। ਸਹੂੰਗੜਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਭਰਾ ਸਤਪਾਲ ਦੇ ਜਰਮਨ ਤੋਂ ਆਉਣ ਤੋਂ ਬਾਅਦ ਕੀਤਾ ਜਾਵੇਗਾ।