Former Chief Minister : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਨੈਗੇਟਿਵ ਪਾਈ ਗਈ ਹੈ। ਹਾਲਾਤਾਂ ਦੀ ਨਜ਼ਾਕਤ ਨੂੰ ਸਮਝਦਿਆਂ ਹੋਏ ਸ. ਪ੍ਰਕਾਸ਼ ਸਿੰਘ ਬਾਦਲ ਬੀਤੇ ਦਿਨੀਂ ਚਾਰਟਰਡ ਪਲੇਨ ਰਾਹੀਂ ਭਿਸੀਆਣਾ ਤੋਂ ਦਿੱਲੀ ਰਵਾਨਾ ਹੋਏ ਸਨ। ਸ. ਪ੍ਰਕਾਸ਼ ਸਿੰਘ ਬਾਦਲ ਦੀ ਉਮਰ ਕਾਫ਼ੀ ਹੋ ਚੁੱਕੀ ਹੈ ਜਿਸ ਕਰਕੇ ਇੱਕ ਤਾਂ ਪਿੰਡ ਵਿਚ ਉਨ੍ਹਾਂ ਦੀ ਸਾਂਭ ਸੰਭਾਲ ਠੀਕ ਨਹੀਂ ਹੋ ਰਹੀ ਸੀ ਅਤੇ ਦੂਸਰਾ ਵੱਡਾ ਕਾਰਨ ਇਹ ਹੈ ਕਿ ਦੋ ਲੋਕ ਕਰਦੇ ਵਿੱਚੋਂ ਪਾਜ਼ਿਟਿਵ ਆਏ ਹਨ ਪਰ ਅੱਜ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਅਕਾਲੀ ਦਲ ਨੇ ਸਿਹਤ ਮੰਤਰੀ ਦੇ ਦਾਅਵੇ ਨੂੰ ਖਾਰਜ ਕਰ ਦਿਤਾ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਸੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪੌਜ਼ੀਟਿਵ ਹਨ ਜਦ ਕਿ ਹੁਣ ਪੁਸ਼ਟੀ ਹੋ ਚੁੱਕੀ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਰਿਪੋਰਟ ਨੈਗੇਟਿਵ ਆਈ ਹੈ।
ਬੀਤੀ 17 ਮਾਰਚ ਨੂੰ ਸੁਖਬੀਰ ਬਾਦਲ ਦੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ ਸੀ ਤੇ ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਖੁਦ ਦਿੱਤੀ ਸੀ ਤੇ ਨਾਲ ਹੀ ਉਨ੍ਹਾਂ ਨੇ ਸੰਪਰਕ ‘ਚ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਟੈਸਟ ਕਰਵਾਉਣ ਦੀ ਵੀ ਅਪੀਲ ਕੀਤੀ ਸੀ। ਸੁਖਬੀਰ ਬਾਦਲ ਨੂੰ ਹੁਣ ਇਲਾਜ ਲਈ ਦਿੱਲੀ ਦੇ ਮੇਦਾਂਤਾ ਹਸਪਤਾਲ ਵਿਖੇ ਸ਼ਿਫਟ ਕੀਤਾ ਗਿਆ ਹੈ ਜਿਥੇ ਉਨ੍ਹਾਂ ਦੀ ਹਾਲਤ ਹੁਣ ਠੀਕ ਹੈ। ਇਸ ਤੋਂ ਬਾਅਦ ਬਾਦਲ ਪਰਿਵਾਰ ਦੀ ਰਿਹਾਇਸ਼ ‘ਤੇ ਨਿੱਜੀ ਰਸੋਈਏ ਅਤੇ ਉਨ੍ਹਾਂ ਦੀ ਮਾਂ ਦੀ ਰਿਪੋਰਟ ਵੀ ਕੋਰੋਨਾ ਪਾਜੀਟਿਵ ਪਾਈ ਗਈ ਸੀ।
ਪੰਜਾਬ ‘ਚ ਕੋਰੋਨਾ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ ਤੇ ਸੂਬਾ ਸਰਕਾਰ ਵੱਲੋਂ ਇਸ ਲਈ ਸਖਤੀ ਨਾਲ ਕਦਮ ਚੁੱਕੇ ਜਾ ਰਹੇ ਹਨ। ਅੱਜ ਮੁੱਖ ਮੰਤਰੀ ਨੇ ਇਸ ਸਬੰਧੀ ਮਾਹਿਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਤੇ ਨਵੇਂ ਹੁਕਮ ਜਾਰੀ ਕੀਤੇ ਜਿਸ ਅਧੀਨ 31 ਮਾਰਚ ਤੱਕ ਸਾਰੇ ਸਕੂਲ, ਕਾਲਜ ਬੰਦ ਕਰ ਦਿੱਤੇ ਗਏ ਹਨ ਅਤੇ ਇਸ ਤੋਂ ਇਲਾਵਾ ਸਿਨੇਮਾ ਹਾਲ ਤੇ ਮਲਟੀਪਲੈਕਸਾਂ ‘ਤੇ ਵੀ ਨਵੀਂ ਪਾਬੰਦੀਆਂ ਲਗਾਈਆਂ ਗਈਆਂ ਹਨ ਜਿਸ ਨੂੰ ਹੁਣ ਸਖਤੀ ਨਾਲ ਲਾਗੂ ਕਰਵਾਇਆ ਜਾਵੇਗਾ ਤਾਂ ਜੋ ਕੋਰੋਨਾ ਨੂੰ ਛੇਤੀ ਤੋਂ ਛੇਤੀ ਕੰਟਰੋਲ ਕੀਤਾ ਜਾ ਸਕੇ।