ਅੰਮ੍ਰਿਤਸਰ ਅਤੇ ਕਪੂਰਥਲਾ ਵਿੱਚ ਕਥਿਤ ਤੌਰ ’ਤੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਦੋ ਮੁਲਜ਼ਮਾਂ ਦੀ ਲੀਚਿੰਗ (ਭੀੜ ਵੱਲੋਂ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਨ) ਦੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਖੇਧੀ ਕਰਦਿਆਂ ਕਿਹਾ ਕਿ ਅਜਿਹਾ ਬਿਲਕੁਲ ਵੀ ਸਵੀਕਾਰ ਨਹੀਂ ਕੀਤਾ ਜਾ ਸਕਦਾ।
ਕੈਪਟਨ ਨੇ ਕਿਹਾ ਕਿ ਬੇਅਦਬੀ ਗਲਤ ਹੈ ਪਰ ਕਿਸੇ ਬੰਦੇ ਨੂੰ ਮਾਰਨਾ ਵੀ ਗਲਤ ਹੈ। ਦੇਸ਼ ਵਿੱਚ ਕਾਨੂੰਨ ਹੈ। ਤੁਸੀਂ ਉਸ ਦੋਸ਼ੀ ਨੂੰ SGPC ਦਫ਼ਤਰ ਲਿਜਾਂਦੇ ਹੋ, ਉਸ ਤੋਂ ਪੁੱਛ-ਗਿੱਛ ਕਰਦੇ ਹੋ ਤੇ ਫਿਰ ਉਸ ਨੂੰ ਮਾਰ ਦਿੰਦੇ ਹੋ, ਇਹ ਕੀ ਤਰੀਕਾ ਹੈ? ਇਹ ਗੈਰ-ਕਾਨੂੰਨੀ ਹੈ ਅਤੇ ਇਸ ਨੂੰ ਬਿਲਕੁਲ ਸਵੀਕਾਰ ਨਹੀਂ ਕੀਤਾ ਜਾ ਸਕਦਾ।” ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਪੁਲਿਸ ਹਵਾਲੇ ਕੀਤਾ ਜਾਣਾ ਚਾਹੀਦਾ ਸੀ ਅਤੇ ਕੋਈ ਵੀ ਸੱਭਿਅਕ ਸਮਾਜ ਅਜਿਹੀਆਂ ਹੱਤਿਆਵਾਂ ਨੂੰ ਸਵੀਕਾਰ ਨਹੀਂ ਕਰ ਸਕਦਾ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਵਿੱਚ ਇਨਸਾਫ਼ ਨਾ ਮਿਲਣ ਕਰਕੇ ਲੋਕ ਗੁੱਸੇ ਵਿੱਚ ਹਨ, ਜਿਸ ਕਰਕੇ ਅਜਿਹੀਆਂ ਅਜਿਹੀਆਂ ਘਟਨਾਵਾਂ ਵਾਪਰੀਆਂ, ਇਸ ਸਵਾਲ ’ਤੇ ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਇਸ ‘ਤੇ ਕੰਮ ਸ਼ੁਰੂ ਕਰ ਦਿੱਤਾ ਸੀ। ਪੁਲਿਸ ਅਧਿਕਾਰੀਆਂ ਸਣੇ 22 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜੋ ਹੁਣ ਜ਼ਮਾਨਤ ‘ਤੇ ਬਾਹਰ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਭੀੜ ਵੱਲੋਂ ਲੀਚਿੰਗ ਨੂੰ ਕਿਸੇ ਵੀ ਹਾਲਤ ਵਿੱਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ: ਬੇਅਦਬੀ ਦੇ ਦੋਸ਼ੀ ਦਾ ਪੋਸਟਮਾਰਟਮ ਮਗਰੋਂ ਸਸਕਾਰ, ਇੰਝ ਹੋਏਗੀ ਸਾਜ਼ਿਸ਼ ਬੇਨਕਾਬ
ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ‘ਚ ਅਤੇ ਐਤਵਾਰ ਨੂੰ ਕਪੂਰਥਲਾ ਜ਼ਿਲੇ ‘ਚ ਇਕ ਗੁਰਦੁਆਰੇ ‘ਚ ਕਥਿਤ ਤੌਰ ‘ਤੇ ਕਥਿਤ ਤੌਰ ‘ਤੇ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ ਗੁੱਸੇ ਵਿੱਚ ਆਏ ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।