ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਲਗਭਗ 3 ਮਹੀਨੇ ਬਾਅਦ ਪੀਐੱਮ ਮੋਦੀ ਨੂੰ ਮਿਲੇ। ਇਸ ਦੌਰਾਨ ਉਨ੍ਹਾਂ ਨੇ ਲਗਭਗ ਅੱਧਾ ਘੰਟਾ ਪ੍ਰਧਾਨ ਮੰਤਰੀ ਮੋਦੀ ਨਾਲ ਕਈ ਮੁੱਦਿਆਂ ‘ਤੇ ਗੱਲਬਾਤ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ PM ਮੋਦੀ ਨਾਲ ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਚਰਚਾ ਕੀਤੀ। ਕੈਪਟਨ ਨੇ ਜਲੰਧਰ ਦੇ ਇਕ ਗੁਰਦੁਆਰਾ ਸਾਹਿਬ ਦੇ ਬਾਹਰ ਅੱਗ ਲੱਗਣ ਦੀ ਘਟਨਾ ਦੀ ਨਿਖੇਧੀ ਕੀਤੀ, ਜਿੱਥੇ ਕੁਰਸੀਆਂ ਸਣੇ ਕੁਝ ਫਰਨੀਚਰ ਨੂੰ ਅੱਗ ਲਗਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਬਿਲਕੁਲ ਅਸਵੀਕਾਰਨਯੋਗ ਹੈ ਅਤੇ ਇਸ ਨੂੰ ਖਤਮ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਸਥਿਤੀ ਨੂੰ ਹੋਰ ਵਿਗੜਨ ਨਾ ਦੇਣ ਦੀ ਚਿਤਾਵਨੀ ਦਿੱਤੀ।
ਕੈਪਟਨ ਨੇ ਪਾਕਿਸਤਾਨ ਤੋਂ ਡ੍ਰੋਨ ਜ਼ਰੀਏ ਹਥਿਆਰ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਤੇ ਵੀ ਚਿੰਤਾ ਪ੍ਰਗਟਾਈ। ਉੁਨ੍ਹਾਂ ਕਿਹਾ ਕਿ ਇਹ ਲੋਕ ਉਨ੍ਹਾਂ ਲੋਕਾਂ ਦੇ ਨਾਲ ਹਨ ਜੋ ਪੰਜਾਬ ਵਿਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਪਾਕਿਸਤਾਨੀ ਮਨਸੂਬਿਆਂ ਖਿਲਾਫ ਚੇਤਾਵਨੀ ਦਿੰਦੇ ਰਹੇ ਹਨ ਤੇ ਹੁਣ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਾਫੀ ਵਧ ਗਈ ਹੈ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ : ਰਾਜੌਰੀ ਦੇ ਆਰਮੀ ਹਸਪਤਾਲ ਨੇੜੇ ਅੱਤਵਾਦੀ ਹਮਲਾ, 2 ਲੋਕਾਂ ਦੀ ਮੌਤ, 1 ਜ਼ਖਮੀ
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਹੁਣ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ। ਕੈਪਟਨ ਨੇ ਕਿਹਾ ਕਿ ਸੂਬੇ ਵਿਚ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰੀਆਂ ਹਨ ਪਰ ਹੁਣ ਭਾਰੀ ਹਥਿਆਰ ਪਾਕਿਸਤਾਨ ਤੋਂ ਆ ਰਹੇ ਹਨ ਜੋ ਕਿ ਗੰਭੀਰ ਸਥਿਤੀ ਵੱਲ ਇਸ਼ਾਰਾ ਕਰ ਰਹੇ ਹਨ। ਕੈਪਟਨ ਨੇ ਤਰਨਤਾਰਨ ਹਮਲੇ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਹਮਲਾ ਜਿਸ ਆਰਪੀਜੀ ਨਾਲ ਕੀਤਾ ਗਿਆ ਸੀ ਉਹ ਇਕ ਐਂਟੀ ਟੈਂਕ ਵੈਪਨ ਹੈ।
ਵੀਡੀਓ ਲਈ ਕਲਿੱਕ ਕਰੋ -: