ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਉਪ ਚੋਣਾਂ ਤੋਂ ਪਹਿਲਾਂ ਭਾਜਪਾ ਵਿਚ ਜਾਣ ਦੀਆਂ ਅਫਵਾਹਾਂ ਨੂੰ ਪੂਰੀ ਤਰ੍ਹਾਂ ਤੋਂ ਖਾਰਜ ਕਰ ਦਿੱਤਾ ਹੈ। ਚੰਨੀ ਨੇ ਇਨ੍ਹਾਂ ਅਫਵਾਹਾਂ ਨੂੰ ਫੇਕ ਨਿਊਜ਼ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕਰ ਦਿੱਤਾ ਕਿ ਉਹ ਕਾਂਗਰਸ ਦੇ ਹੀ ਸਮਰਥਨ ਵਿਚ ਰਹਿਣਗੇ।
ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਦੇ ਬਾਅਦ ਕਿਆਸ ਲਗਾਏ ਜਾ ਰਹੇ ਸਨ ਕਿ ਚਰਨਜੀਤ ਸਿੰਘ ਚੰਨੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਨੇ ਪੰਜਾਬ ਵਿਚ ਕੁਝ ਭਾਜਪਾ ਨੇਤਾਵਾਂ ਨਾਲ ਮੁਲਾਕਾਤ ਕੀਤੀ। ਚੰਨੀ ਨੇ ਅਫਵਾਹਾਂ ਨੂੰ ਫਰਜ਼ੀ ਸਮਾਚਾਰ ਕਹਿ ਕੇ ਖਾਰਜ ਕਰ ਦਿੱਤਾ ਹੈ।
ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਕਾਂਗਰਸ ਦੀ ਹਾਰ ਦੇ ਬਾਅਦ ਚੰਨੀ ਸਿਆਸੀ ਸੁਰਖੀਆਂ ਤੋਂ ਗਾਇਬ ਹੋ ਗਏ ਸਨ। ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਾਰ-ਵਾਰ ਚੰਨੀ ਨੂੰ ਹਾਰ ਦਾ ਕਾਰਨ ਦੱਸ ਰਹੇ ਸਨ ਜਿਸ ਦੇ ਬਾਅਦ ਚੰਨੀ ਸਾਹਮਣੇ ਆਏ ਤੇ ਸਪੱਸ਼ਟ ਕੀਤਾ ਕਿ ਉਹ ਵਿਦੇਸ਼ ਵਿਚ ਪੜ੍ਹਨ ਲਈ ਗਏ ਸਨ।
ਇਹ ਵੀ ਪੜ੍ਹੋ : PM ਮੋਦੀ ਨੇ ਈਸਟਰ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ, ਕਿਹਾ- ‘ਇਹ ਸਮਾਜ ‘ਚ ਸ਼ਾਂਤੀ ਤੇ ਸਦਭਾਵਨਾ ਨੂੰ ਕਰੇ ਹੋਰ ਡੂੰਘਾ’
ਚੰਨੀ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਬਾਅਦ ਉਨ੍ਹਾਂ ਦੇ ਘਰ ਪਹੁੰਚ ਪੰਜਾਬ ਕਾਂਗਰਸ ਸਿਆਸਤ ਵਿਚ ਹਲਚਲ ਪੈਦਾ ਕੀਤੀ ਸੀ। ਇੰਨਾ ਹੀ ਨਹੀਂ, ਚੰਨੀ ਵਿਦੇਸ਼ ਤੋਂ ਪਰਤਣ ਦੇ ਬਾਅਦ ਭਾਰਤ ਜੋੜੋ ਯਾਤਰਾ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਖੜ੍ਹੇ ਦਿਖੇ ਸਨ। ਇੰਨਾ ਹੀ ਨਹੀਂ, ਹਿਮਾਚਲ ਵਿਚ ਸਰਕਾਰ ਬਣਨ ਦੇ ਬਾਅਦ ਸੀਐੱਮ ਸੁੱਖੂ ਨੂੰ ਮਿਲਣ ਵੀ ਚੰਨੀ ਪਹੁੰਚੇ ਸਨ।
ਵੀਡੀਓ ਲਈ ਕਲਿੱਕ ਕਰੋ -: