ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਨਾਲ ਵਰਕਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਵੀ ਸਹੁੰ ਚੁੱਕੀ। ਤਾਜਪੋਸ਼ੀ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਜਾ ਵੜਿੰਗ ਤੇ ਭਾਰਤ ਭੂਸ਼ਣ ਆਸ਼ੂ ਨੂੰ ਵਧਾਈ ਦਿੱਤੀ।
ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ‘ਮੈਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਰਕਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੂੰ ਵਧਾਈ ਦਿੰਦਾ ਹਾਂ। ਮੈਨੂੰ ਉਮੀਦ ਹੈ ਕਿ ਉਨ੍ਹਾਂ ਦਾ ਜੋਸ਼ ਤੇ ਅਨੁਸਾਸ਼ਨ ਪੰਜਾਬ ਕਾਂਗਰਸ ਨੂੰ ਮੁੜ ਤੋਂ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਲਈ ਹਮੇਸ਼ਾ ਮੌਜੂਦ ਰਹਾਂਗਾ।’
ਤਾਜਪੋਸ਼ੀ ਤੋਂ ਬਾਅਦ ਵੜਿੰਗ ਨੇ ਕਿਹਾ ਕਿ ਕੋਈ ਵੀ ਸ਼ਖ਼ਸ ਪਾਰਟੀ ਤੋਂ ਵੱਡਾ ਨਹੀਂ ਹੈ।ਪ੍ਰਧਾਨ ਹੋਣ ਦਾ ਮਤਲਬ ਇਹ ਨਹੀਂ ਕਿ ਮਨਮਰਜ਼ੀ ਨਾਲ ਕੰਮ ਕਰੇ। ਸਾਥੀਆਂ ਨਾਲ ਗੱਲਬਾਤ ਤੇ ਟੀਮ ਵਰਕ ਬੇਹੱਦ ਜ਼ਰੂਰੀ ਹੈ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਅਨੁਸ਼ਾਸਨ ਨਾ ਰੱਖਣ ਵਾਲਿਆਂ ‘ਤੇ ਪਾਰਟੀ ਵਲੋਂ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਇਹ ਵੀ ਪੜ੍ਹੋ : ਬ੍ਰਿਟਿਸ਼ PM ਨਾਲ ਮੁਲਾਕਾਤ ਮਗਰੋਂ ਬੋਲੇ ਮੋਦੀ-“ਆਜ਼ਾਦੀ ਦੇ ਅੰਮ੍ਰਿਤਕਾਲ ‘ਚ ਬੋਰਿਸ ਦੀ ਭਾਰਤ ਯਾਤਰਾ ਇਤਿਹਾਸਿਕ”
ਨਵੇਂ ਵਰਕਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕਾਂਗਰਸ ਪਾਰਟੀ ਜਿਸ ਹਾਲਤ ਵਿਚ ਹੈ, ਸਾਨੂੰ ਕਾਫੀ ਚੁਣੌਤੀਪੂਰਨ ਜ਼ਿੰਮੇਵਾਰੀ ਮਿਲੀ ਹੈ। ਅਜਿਹੀ ਕਾਂਗਰਸ ਬਣਾਵਾਂਗੇ ਜਿਸ ਵਿਚ ਵਿਅਕਤੀਗਤ ਬ੍ਰਾਂਡਿੰਗ ਨਹੀਂ ਹੋਵੇਗੀ। ਸਿਰਫ ਕਾਂਗਰਸ ਦਾ ਝੰਡਾ ਹੋਵੇਗਾ ਇਸ ਵਿਚ ਲੀਡਰਸ਼ਿਪ ਵਰਕਰ ਕੋਲ ਪਹੁੰਚੇਗੀ।