ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਛਾਤੀ ਵਿੱਚ ਦਰਦ ਤੇ ਅਸਥਮਾ ਦੀ ਸ਼ਿਕਾਇਤ ਕਰਕੇ ਕੱਲ੍ਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ।
ਡਾਕਟਰ ਦੀਪਕ ਭਸੀਨ ਅਤੇ ਦਿਗੰਬਰ ਬੇਹੜਾ ਦੀ ਅਗਵਾਈ ਹੇਠ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੀ ਹਾਲਤ ਹੁਣ ਠੀਕ ਹੈ। ਉਨ੍ਹਾਂ ਦੀਆਂ ਸਾਰੀਆਂ ਰਿਪੋਰਟਾਂ ਨਾਰਮਲ ਹਨ।
ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਨੇ ਰਾਤ ਵੇਲੇ ਕਈ ਵਾਰ ਉਲਟੀਆਂ ਕੀਤੀਆਂ ਸਨ। ਗੈਸਟ੍ਰਿਕ ਸੰਬੰਧੀ ਸ਼ਿਕਾਇਤਾਂ ਤੋਂ ਬਾਅਦ ਉਨ੍ਹਾਂ ਨੂੰ 6 ਜੂਨ ਨੂੰ ਵੀ ਪੀਜੀਆਈ ਚੰਡੀਗੜ੍ਹ ਵਿੱਚ ਭਰਤੀ ਕਰਵਾਇਆ ਗਿਆ ਸੀ ਪਰ ਬਾਅਦ ਵਿੱਚ ਛੁੱਟੀ ਦੇ ਦਿੱਤੀ ਗਈ ਸੀ।
ਇਸ ਸਾਲ ਦੀ ਸ਼ੁਰੂਆਤ ਵਿੱਚ ਉਨ੍ਹਾਂ ਨੂੰ ਕੋਰੋਨਾ ਹੋ ਗਿਆ ਸੀ। ਫਿਰ ਉਨ੍ਹਾਂ ਨੂੰ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਫਰਵਰੀ ਵਿੱਚ ਉਨ੍ਹਾਂ ਨੂੰ ਕੋਵਿਡ ਦੇ ਸਿਹਤ ਜਾਂਚ ਲਈ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਸੀ। ਉਨ੍ਹਾਂ ਦਾ ਕਾਰਡੀਅਕ ਤੇ ਪਲਮੋਨਰੀ ਚੈਕਅਪ ਵੀ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -: