ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸ. ਪ੍ਰਕਾਸ਼ ਸਿੰਘ ਬਾਦਲ ਸਿਹਤਮੰਦ ਹੋ ਗਏ ਹਨ ਤੇ ਉਨ੍ਹਾਂ ਨੂੰ ਪੀਜੀਆਈ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਸ. ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਨੂੰ 2 ਸਤੰਬਰ ਨੂੰ ਹਲਕਾ ਬੁਖਾਰ ਹੋਣ ਦੇ ਬਾਅਦ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਜਿਸ ਦੇ ਬਾਅਦ ਅੱਜ ਉਨ੍ਹਾਂ ਨੂੰ ਲਗਭਗ 4 ਦਿਨ ਬਾਅਦ ਡਿਸਚਾਰਜ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਦੱਸ ਦੇਈਏ ਕਿ ਸ. ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। 1977 ਵਿਚ ਉਹ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ। ਉਸ ਸਮੇਂ ਉਨ੍ਹਾਂ ਦੀ ਉਮਰ 43 ਸਾਲ ਸੀ। ਉਹ ਪੰਜਾਬ ਦੇ ਸਭ ਤੋਂ ਨੌਜਵਾਨ ਮੁੱਖ ਮੰਤਰੀ ਰਹੇ ਹਨ।ਇਸ ਦੇ ਬਾਅਦ ਉਹ ਉਹ 1997, 2007 ਤੇ 2012 ਵਿਚ ਪੰਜਾਬ ਦੇ ਮੁੱਖ ਮੰਤਰੀ ਰਹੇ।
ਸ. ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਪਿਛਲੀ ਵਿਧਾਨ ਸਭਾ ਚੋਣ ਆਪਣੇ ਗੜ੍ਹ ਲੰਬੀ ਤੋਂ ਲੜੀ ਸੀ। ਹਾਲਾਂਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਤੋਂ 11,396 ਵੋਟਾਂ ਤੋਂ ਚੋਣਾਂ ਹਾਰ ਗਏ। ਬਾਦਲ ਲੰਬੀ ਤੋਂ 11 ਵਾਰ ਵਿਧਾਇਕ ਰਹੇ।