ਮੁੰਬਈ ਪੁਲਿਸ ਦੇ ਸਾਬਕਾ ਕਮਿਸ਼ਨਰ ਪਰਮਬੀਰ ਸਿੰਘ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ 30 ਦਿਨਾਂ ਦੇ ਅੰਦਰ ਹਾਜ਼ਰ ਹੋਣ ਦਾ ਅਲਟੀਮੇਟਮ ਵੀ ਦਿੱਤਾ ਗਿਆ ਹੈ। ਜੇਕਰ ਉਹ ਸਮੇਂ ਸਿਰ ਹਾਜ਼ਰ ਨਹੀਂ ਹੁੰਦੇ ਤਾਂ ਉਨ੍ਹਾਂ ਦੀ ਜਾਇਦਾਦ ਕੁਰਕ ਕਰ ਦਿੱਤੀ ਜਾਵੇਗੀ।
ਪਰਮਬੀਰ ਸਿੰਘ ਨੇ 100 ਕਰੋੜ ਦੀ ਵਸੂਲੀ ਦੇ ਮਾਮਲੇ ਵਿਚ ਸਾਬਾਕ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ‘ਤੇ ਦੋਸ਼ ਲਗਾਇਆ ਸੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿੱਠੀ ਵੀ ਲਿਖੀ ਸੀ ਕਿ ਦੇਸ਼ਮੁਖ ਸਚਿਨ ਵਾਜੇ ਅਤੇ ਹੋਰ ਪੁਲਿਸ ਅਧਿਕਾਰਆਂ ਦਾ ਇਸਤੇਮਾਲ ਕਰਕੇ ਬਾਰ ਤੇ ਰੈਸਟੋਰੈਂਟ ਮਾਲਕਾਂ ਤੋਂ ਵਸੂਲੀ ਕਰ ਰਿਹਾ ਹੈ। ਇਸ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦਰਮਿਆਨ ਉਨ੍ਹਾਂ ਨੂੰ ਕਈ ਵਾਰ ਬੁਲਾਇਆ ਗਿਆ ਪਰ ਉਹ ਨਹੀਂ ਆਏ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਪਰਮਬੀਰ ਸਿੰਘ ਪਿਛਲੇ ਲਗਭਗ 6 ਮਹੀਨਿਆਂ ਤੋਂ ਲਾਪਤਾ ਹਨ। ਉਨ੍ਹਾਂ ਨੂੰ ਜਾਂਚ ਕਮੇਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਤਾਂ ਉਨ੍ਹਾਂ ਨੇ ਆਪਣੇ ਵਕੀਲ ਜ਼ਰੀਏ ਜਵਾਬ ਦਿੱਤਾ ਕਿ ਉਨ੍ਹਾਂ ਨੇ ਇਸ ਮਾਮਲੇ ਵਿਚ ਹੋਰ ਕੁਝ ਨਹੀਂ ਕਹਿਣਾ ਹੈ। ਉਨ੍ਹਾਂ ਕੋਲ ਹੋਰ ਕੋਈ ਸਬੂਤ ਨਹੀਂ ਹੈ। ਇਸ ਤਰ੍ਹਾਂ ਗੈਰ-ਹਾਜ਼ਰ ਹੋਣ ਕਾਰਨ ਕ੍ਰਾਈਮ ਬ੍ਰਾਂਚ ਨੇ ਕੋਰਟ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਨੂੰ ਭਗੌੜਾ ਕਰਾਰ ਦਿੱਤਾ ਜਾਵੇ। ਅਦਾਲਤ ਵੱਲੋਂ ਅਪੀਲ ਨੂੰ ਮਨਜ਼ੂਰ ਕਰ ਲਿਆ ਗਿਆ ਤੇ ਪਰਮਬੀਰ ਸਿੰਘ ਨੂੰ ਹੁਣ 30 ਦਿਨ ਦਾ ਅਲਟੀਮੇਟਮ ਭੇਜ ਦਿੱਤਾ ਗਿਆ ਹੈ।