ਸਿੱਧੂ ਮੂਸੇ ਵਾਲਾ ਦੀ ਅਚਾਨਕ ਹੋਈ ਹੱਤਿਆ ਤੇ ਓਮ ਪ੍ਰਕਾਸ਼ ਸੋਨੀ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਮੌਜੂਦਾ ਸਰਕਾਰ ਹਰ ਫਰੰਟ ‘ਤੇ ਫੇਲ ਸਾਬਿਤ ਹੋਈ ਹੈ ਅਤੇ ਪੰਜਾਬ ਵਿੱਚ ਮੁੜ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।
ਸ਼੍ਰੀ ਸੋਨੀ ਨੇ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਕੱਲ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਿਸ ਲੈ ਲਈ ਗਈ ਸੀ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਜਾਂਚ ਪੜਤਾਲ ਦੇ ਸੁਰਖਿਆ ਵਾਪਿਸ ਲੈਣਾ ਠੀਕ ਨਹੀਂ ਹੈ। ਸ਼੍ਰੀ ਸੋਨੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੇ 28 ਸਾਲ ਦੀ ਛੋਟੀ ਉਮਰ ‘ਚ ਹੀ ਕਾਂਗਰਸ ਪਾਰਟੀ ਨਾਲ ਜੁੜਕੇ ਵਿਧਾਨ ਸਭਾ ਦੀ ਚੋਣ ਲੜੀ ਸੀ ਅਤੇ ਨਾਲ ਹੀ ਉਹ ਇੱਕ ਉੱਘਾ ਕਲਾਕਾਰ ਸੀ ਜਿਸਦੇ ਜਾਣ ਨਾਲ਼ ਕਰੋੜਾਂ ਦੀ ਗਿਣਤੀ ‘ਚ ਨੋਜਵਾਨਾਂ ਨੂੰ ਧੱਕਾ ਲੱਗਾ ਹੈ।
ਸ਼੍ਰੀ ਸੋਨੀ ਨੇ ਕਿਹਾ ਕਿ ਮੌਜੂਦਾ ਸਰਕਾਰ ਵਲੋ ਪ੍ਰਮੁੱਖ ਹਸਤੀਆਂ ਦੀ ਸੁਰਖਿਆ ਵਾਪਿਸ ਲੈਣਾ ਪੰਜਾਬ ਦੇ ਹਾਲਾਤ ਨੂੰ ਖਰਾਬ ਕਰਨ ਵਾਲੀ ਗੱਲ ਹੈ। ਸ਼੍ਰੀ ਸੋਨੀ ਨੇ ਮੁੱਖ ਮੰਤਰੀ ਪੰਜਾਬ ਨੂੰ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: