ਪੰਜਾਬ ਵਿਚ ਗੈਂਗਸਟਰ ਕਲਚਰ ਵੱਧਦਾ ਜਾ ਰਿਹਾ ਹੈ। ਬਹੁਤ ਸਾਰੇ ਲੋਕਾਂ ਨੂੰ ਫਿਰੌਤੀ ਲਈ ਧਮਕੀਆਂ ਆ ਰਹੀਆਂ ਹਨ। ਇਨ੍ਹਾਂ ਸਭ ਦੇ ਦਰਮਿਆਨ ਖਬਰ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਡਿਪਟੀ ਸੀ ਐੱਮ ਓ. ਪੀ. ਸੋਨੀ ਨੂੰ ਵੀ ਧਮਕੀ ਮਿਲੀ ਹੈ। ਉਨ੍ਹਾਂ ਕੋਲੋਂ 20 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ ਤੇ ਨਾ ਦੇਣ ਦੀ ਸੂਰਤ ਵਿਚ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਦੱਸ ਦੇਈਏ ਕਿ ਓਪੀ ਸੋਨੀ 5 ਵਾਰ ਦੇ ਵਿਧਾਇਕ ਰਹਿ ਚੁੱਕੇ ਹਨ ਤੇ ਇਸ ਤੋਂ ਇਲਾਵਾ ਕਈ ਵੱਡੇ ਅਹੁਦਿਆਂ ‘ਤੇ ਵੀ ਰਹਿ ਚੁੱਕੇ ਹਨ। ਸਾਬਕਾ ਡਿਪਟੀ ਮੁੱਖ ਮੰਤਰੀ ਨੂੰ ਵ੍ਹਟਸਐੱਪ ਕਾਲ ਰਾਹੀਂ ਧਮਕੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਅਕਾਲੀ ਦੇ ਸੀਨੀਅਰ ਆਗੂ ਅਮਰਪਾਲ ਸਿੰਘ ਬੋਨੀ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ ਤੇ ਹੁਣ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਡਿਪਟੀ ਸੀਐੱਮ ਓ. ਪੀ. ਸੋਨੀ ਕੋਲੋਂ ਫਿਰੌਤੀ ਦੀ ਮੰਗ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਜ਼ਿਕਰਯੋਗ ਹੈ ਕਿ ਲਗਾਤਾਰ ਬਹੁਤ ਸਾਰੇ ਉਦਯੋਗਪਤੀਆਂ ਤੇ ਆਗੂਆਂ ਨੂੰ ਫਿਰੌਤੀ ਲਈ ਕਾਲਜ਼ ਆ ਰਹੀਆਂ ਹਨ। ਇਨ੍ਹਾਂ ਸਭ ਪਿੱਛੇ ਕੌਣ ਹੈ, ਕੋਈ ਗੈਂਗਸਟਰ ਹੈ ਜਾਂ ਛੋਟੇ ਬਦਮਾਸ਼ ਗੈਂਗਸਟਰਾਂ ਦੇ ਨਾਂ ‘ਤੇ ਪੈਸੇ ਵਸੂਲ ਰਹੇ ਹਨ। ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਸ਼ਿਕਾਇਤ ਮਿਲਣ ਮਗਰੋਂ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: