ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਕੁਝ ਕਾਰਨਾਂ ਕਾਰਨ ਵਿਜੀਲੈਂਸ ਦੇ ਸਾਹਮਣੇ ਪੇਸ਼ ਨਹੀਂ ਹੋਏ। ਸੋਨੀ ਵੱਲੋਂ ਵਕੀਲ ਨਾਲ ਬਿਊਰੋ ਦੇ ਦਫਤਰ ਪਹੁੰਚੇ ਉਨ੍ਹਾਂ ਦੇ ਭਤੀਜੇ ਵਿਕਾਸ ਸੋਨੀ ਨੇ 7 ਦਿਨ ਦਾ ਸਮਾਂ ਮੰਗਿਆ ਹੈ। ਬਿਊਰੋ ਵੱਲੋਂ 29 ਨਵੰਬਰ ਨੂੰ ਜਾਇਦਾਦ ਸਬੰਧੀ ਦਿੱਤਾ ਗਿਆ ਪਰਫਾਰਮਾ ਭਰ ਕੇ ਸੋਨੀ ਨੂੰ ਦਫਤਰ ਵਿਚ ਜਮ੍ਹਾ ਕਰਵਾਉਣਾ ਸੀ।
ਆਮਦਨ ਤੋਂ ਵਧ ਜਾਇਦਾਦ ਦੀ ਸ਼ਿਕਾਇਤ ਦੇ ਬਾਅਦ ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਨੂੰ ਨੋਟਿਸ ਜਾਰੀ ਕਰਕੇ 25 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਸ਼ਹਿਰ ਤੋਂ ਬਾਹਰ ਹੋਣ ਕਾਰਨ ਸੋਨੀ 29 ਨਵੰਬਰ ਨੂੰ ਬਿਊਰੋ ਸਾਹਮਣੇ ਪੇਸ਼ ਹੋਏ ਤੇ ਜਾਂਚ ਵਿਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਦੋਂ ਉਨ੍ਹਾਂ ਨੇ SSP ਵਰਿੰਦਰ ਸਿੰਘ ਨੇ ਦੱਸਿਆ ਸੀ ਕਿ ਉਹ ਵਿਧਾਨ ਸਭਾ ਦੇ 708 ਵਾਰ ਚੋਣਾਂ ਲੜ ਚੁੱਕੇ ਹਨ ਤੇ ਹਰ ਵਾਰ ਉਨ੍ਹਾਂ ਨੇ ਚੋਣਾਂ ਦੇ ਨਾਮਜ਼ਦਗੀ ਪੱਤਰ ਦੇ ਨਾਲ ਆਪਣੀ ਤੇ ਆਪਣੇ ਪਰਿਵਾਰਕਮ ਮੈਂਬਰਾਂ ਦੀ ਜਾਇਦਾਦ ਦਾ ਬਿਊਰੋ ਚੋਣ ਕਮਿਸ਼ਨ ਨੂੰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਨੂੰ ਪਰਫਾਰਮਾ ਦਿੱਤਾ ਜੋ ਉਨ੍ਹਾਂ ਨੂੰ ਭਰਨ ਦੇ ਬਾਅਦ ਬਿਊਰੋ ਦੇ ਦਫਤਰ ਵਿਚ ਦੇਣਾ ਸੀ। ਐੱਸਐੱਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਉਹ ਸ਼ਹਿਰ ਤੋਂ ਬਾਹਰ ਹੈ ਤੇ ਉਥੇ ਡੀਐੱਸਪੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਓਪੀ ਸੋਨੀ ਦੇ ਰਿਸ਼ਤੇਦਾਰ ਵੱਲੋਂ ਮੈਸੇਜ ਭੇਜ ਕੇ ਕੁਝ ਹੋਰ ਸਮਾਂ ਮੰਗਿਆ ਹੈ, ਜੋ ਉਨ੍ਹਾਂ ਨੂੰ ਦੇ ਦਿੱਤਾ ਗਿਆ ਹੈ।