Former DGP Sumedh : ਚੰਡੀਗੜ੍ਹ: ਸਾਲ 1991 ‘ਚ ਆਈ. ਏ. ਐੱਸ. ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ ‘ਚ ਨਾਮਜ਼ਦ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਆਖ਼ਰਕਾਰ ਅੱਜ ਐੱਸ. ਆਈ. ਟੀ. ਸਾਹਮਣੇ ਪੇਸ਼ ਹੋ ਗਏ ਹਨ। ਇਥੇ ਇਹ ਦੱਸਣਯੋਗ ਹੈ ਕਿ ਸੁਮੇਧ ਸੈਣੀ ਨੂੰ ਅੱਜ ਸੋਮਵਾਰ ਸਵੇਰੇ 11 ਵਜੇ ਮੋਹਾਲੀ ਦੇ ਥਾਣਾ ਮਟੌਰ ਵਿਖੇ ਬੁਲਾਇਆ ਗਿਆ ਸੀ।
ਜ਼ਿਕਰਯੋਗ ਹੈ ਕਿ ਐੱਸ.ਆਈ.ਟੀ. ਨੇ ਸੁਮੇਧ ਸੈਣੀ ਨੂੰ ਉਕਤ ਮਾਮਲੇ ‘ਚ ਪੇਸ਼ ਹੋਣ ਲਈ ਉਸ ਦੇ ਘਰ ਦੇ ਬਾਹਰ ਨੋਟਿਸ ਚਿਪਕਾਇਆ ਸੀ ਜਿਸ ਦੇ ਤਹਿਤ ਸੈਣੀ ਨੂੰ 28 ਸਤੰਬਰ ਨੂੰ ਸਵੇਰੇ 11 ਵਜੇ ਮੋਹਾਲੀ ਦੇ ਥਾਣਾ ਮਟੌਰ ਵਿਖੇ ਬੁਲਾਇਆ ਗਿਆ ਸੀ। ਜਾਂਚ ਟੀਮ ਦੇ ਇੱਕ ਅਫਸਰ ਨੇ ਦੱਸਿਆ ਕਿ ਪੁਲਿਸ ਵੱਲੋਂ ਸੁਮੇਧ ਸੈਣੀ ਦੇ ਚੰਡੀਗੜ੍ਹ ਤੇ ਦਿੱਲੀ ਸਥਿਤ ਘਰ ‘ਤੇ ਨੋਟਿਸ ਮੁਹੱਈਆ ਕਰਵਾਉਣ ਲਈ ਗਈ ਸੀ ਤਾਂ ਸੁਮੇਧ ਸੈਣੀ ਘਰ ‘ਚ ਮੌਜੂਦ ਨਹੀਂ ਸਨ। ਇਸ ਲਈ ਸੁਮੇਧ ਸੈਣੀ ਨੇ ਸੈਕਟਰ-20, ਚੰਡੀਗੜ੍ਹ ਸਥਿਤ ਘਰ ਦੇ ਬਾਹਰ ਨੋਟਿਸ ਚਿਪਕਾ ਦਿੱਤਾ ਗਿਆ ਸੀ।
ਪਿਛਲੀ ਵਾਰ ਸੁਮੇਧ ਸੈਣੀ ਦੇ ਵਕੀਲ ਵੱਲੋਂ 22 ਸਤੰਬਰ ਨੂੰ ਜਾਂਚ ਟੀਮ ਨੂੰ ਇੱਕ ਮੈਸੇਜ ਭੇਜ ਕੇ ਸੂਚਨਾ ਦਿੱਤੀ ਗਈ ਸੀ ਕਿ ਸੈਣੀ 23 ਸਤੰਬਰ ਨੂੰ ਸਿਹਤ ਠੀਕ ਨਾ ਹੋਣ ਕਾਰਨ ਪੇਸ਼ ਨਹੀਂ ਹੋ ਸਕਦੇ ਪਰ ਅੱਜ DGP ਸੁਮੇਧ ਸੈਣੀ SIT ਸਾਹਮਣੇ ਪੇਸ਼ ਹੋਏ। ਭਾਵੇਂ ਸੁਪਰੀਮ ਕੋਰਟ ਵੱਲੋਂ ਡੀ. ਜੀ. ਪੀ. ਨੂੰ ਆਰਜ਼ੀ ਜ਼ਮਾਨਤ ਮਿਲ ਗਈ ਹੈ ਪਰ ਫਿਰ ਵੀ ਉਹ ਜਾਂਚ ‘ਚ ਸ਼ਾਮਲ ਹੋਣ ਤੋਂ ਕੰਨੀ ਕਤਰਾ ਰਹੇ ਹਨ।