ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਮੋਹਾਲੀ ਕੋਰਟ ‘ਚ ਪੇਸ਼ ਕੀਤਾ ਗਿਆ। ਜਿਥੇ ਮੰਤਰੀ ਧਰਮਸੋਤ ਤੇ ਉਨ੍ਹਾਂ ਦੇ ਡੀਐਫਓ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 27 ਜੂਨ ਨੂੰ ਹੋਵੇਗੀ। ਨਿਆਂਇਕ ਹਿਰਾਸਤ ‘ਤੇ ਗਏ ਸਾਬਕਾ ਮੰਤਰੀ ਧਰਮਸੋਤ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤ ‘ਤੇ ਪੂਰਾ ਵਿਸ਼ਵਾਸ ਹੈ ਤੇ ਜਲਦ ਹੀ ਉਨ੍ਹਾਂ ਨੂੰ ਇਨਸਾਫ ਵੀ ਮਿਲੇਗਾ।
ਦੱਸ ਦੇਈਏ ਕਿ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਅਮਲੋਹ ਸਥਿਤ ਉਨ੍ਹਾਂ ਦੇ ਘਰੋਂ ਤੜਕੇ 3 ਵਜੇ ਫੜਿਆ। ਧਰਮਸੋਤ ‘ਤੇ ਜੰਗਲਾਤ ਮੰਤਰੀ ਹੁੰਦਿਆਂ ਦਰੱਖਤ ਕੱਟਣ ਦੇ ਬਦਲੇ 500 ਰੁਪਏ ਰਿਸ਼ਵਤ ਲੈਣ ਦਾ ਦੋਸ਼ ਹੈ। 25 ਹਜ਼ਾਰ ਖੈਰ ਦੇ ਰੁੱਖਾਂ ਦੇ ਬਦਲੇ ਉਨ੍ਹਾਂ ਨੇ 1.25 ਕਰੋੜ ਰੁਪਏ ਵਸੂਲੇ ਸਨ।
ਇਹ ਖ਼ੁਲਾਸਾ ਇਸ ਤੋਂ ਪਹਿਲਾਂ ਗ੍ਰਿਫ਼ਤਾਰ ਕੀਤੇ ਠੇਕੇਦਾਰ ਹਾਮੀ ਅਤੇ ਇੱਕ ਡੀ.ਐਫ਼.ਓ ਤੋਂ ਪੁੱਛਗਿੱਛ ਦੌਰਾਨ ਹੋਇਆ ਸੀ। ਇਹ ਵੀ ਪਤਾ ਲੱਗਾ ਕਿ ਕਮਲਜੀਤ ਸਿੰਘ ਅਤੇ ਚਮਕੌਰ ਸਿੰਘ ਰਾਹੀਂ ਮੰਤਰੀ ਇਹ ਵਸੂਲੀ ਕਰਵਾਉਂਦੇ ਸਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਵਿਜੀਲੈਂਸ ਬਿਊਰੋ ਇਸ ਮਾਮਲੇ ਵਿੱਚ ਧਰਮਸੋਤ ਦੇ ਬੈਂਕ ਖਾਤੇ ਅਤੇ ਜਾਇਦਾਦ ਦੇ ਵੇਰਵਿਆਂ ਦੀ ਜਾਂਚ ਕਰ ਰਿਹਾ ਹੈ। ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿੱਚ ਵੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਵਿਜੀਲੈਂਸ ਬਿਊਰੋ ਵੱਲੋਂ ਇਸ ਬਾਰੇ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਧਰਮਸੋਤ ਦਾ ਕਹਿਣਾ ਹੈ ਕਿ ਉਹ ਹਰ ਚੋਣ ਦੌਰਾਨ ਆਪਣੀ ਜਾਇਦਾਦ ਦੀ ਜਾਣਕਾਰੀ ਦਿੰਦੇ ਰਹੇ ਹਨ। ਉਨ੍ਹਾਂ ਨੂੰ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ।