ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬੀਤੇ ਦਿਨੀਂ ਗ੍ਰਿਫਤਾਰ ਕੀਤਾ ਗਿਆ ਤੇ ਮੋਹਾਲੀ ਅਦਾਲਤ ਵਿਚ ਪੇਸ਼ੀ ਤੋਂ ਬਾਅਦ ਉਨ੍ਹਾਂ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ ਤੇ ਹੁਣ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਧਰਮਸੋਤ ਦੀ ਆਮਦਨ ਤੋਂ ਜ਼ਿਆਦਾ ਜਾਇਦਾਦ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਵਿਜੀਲੈਂਸ ਵੱਲੋਂ ਇਸ ਕੰਮ ਦੇ ਲਈ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਹੈ।
ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੰਤਰੀ ਰਹਿੰਦਿਆਂ ਸਾਧੂ ਸਿੰਘ ਧਰਮਸੋਤ ਨੇ 11 ਜਾਇਦਾਦਾਂ ਦੀ ਬਣਾਈਆਂ ਸਨ। ਧਰਮਸੋਤ ਦੀ ਮੁਹਾਲੀ, ਰੋਪੜ, ਲੁਧਿਆਣਾ, ਪਟਿਆਲਾ, ਜ਼ੀਰਕਪੁਰ, ਖਰੜ ਅਤੇ ਰੂਪਨਗਰ ‘ਚ ਜਾਇਦਾਦਾਂ ਦੀ ਜਾਣਕਾਰੀ ਮਿਲੀ ਹੈ। ਇਸ ਤੋਂ ਇਲਾਵਾ 2 ਸਰਕਾਰੀ ਤੇ 1 ਨਿੱਜੀ ਬੈਂਕ ਖਾਤੇ ਦਾ ਵੇਰਵਾ ਵੀ ਮਿਲਿਆ ਹੈ। ਵਿਜੀਲੈਂਸ ਨੇ ਮਾਲੀਆ ਅਧਿਕਾਰੀਆਂ ਤੋਂ ਇਸ ਸਬੰਧੀ ਰਿਕਾਰਡ ਮੰਗਿਆ ਹੈ।
ਦੱਸ ਦੇਈਏ ਕਿ ਧਰਮਸੋਤ ਦੇ ਨਾਲ ਕਮਲਜੀਤ ਸਿੰਘ ਤੇ ਚਮਕੌਰ ਸਿੰਘ ਨੂੰ ਵੀ ਵਿਜੀਲੈਂਸ ਨੇ ਫੜਿਆ ਹੈ। ਇਹ ਦੋਵੇਂ ਧਰਮਸੋਤ ਦੇ ਨਾਲ ਓਐੱਸਡੀ ਦੀ ਵਜੋਂ ਕੰਮ ਕਰ ਰਹੇ ਸਨ। ਇਨ੍ਹਾਂ ਸਾਰਿਆਂ ‘ਤੇ ਦਰੱਖਤ ਦੀ ਕਟਾਈ ਤੋਂ ਲੈ ਕੇ ਜੰਗਲਾਤ ਵਿਭਾਗ ਦੇ ਹਰ ਕੰਮ ਵਿਚ ਰਿਸ਼ਵਤਖੋਰੀ ਕਰਨ ਦਾ ਦੋਸ਼ ਹੈ। ਧਰਮਸੋਤ ਦੇ ਬਾਅਦ ਜੰਗਲਾਤ ਮੰਤਰੀ ਬਣੇ ਸੰਗਤ ਸਿੰਘ ਗਿਲਜੀਆਂ ‘ਤੇ ਵੀ ਐੱਫਆਈਆਰ ਦਰਜ ਕੀਤੀ ਗਈ ਹੈ। ਗਿਲਜੀਆਂ ਦੇ ਪੀਏ ਕੁਲਵਿੰਦਰ ਸਿੰਘ ਤੇ ਸਚਿਨ ਕੁਮਾਰ ‘ਤੇ ਵੀ ਕੇਸ ਦਰਜ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਮੋਹਾਲੀ ਦੇ DFO ਅਤੇ ਠੇਕੇਦਾਰ ਹਾਮੀ ਨੂੰ ਰਿਸ਼ਵਤਖੋਰੀ ਦੇ ਦੋਸ਼ ਵਿਚ ਫੜਿਆ ਸੀ। ਉਨ੍ਹਾਂ ਪੁੱਛਗਿਛ ਵਿਚ ਦੱਸਿਆ ਕਿ ਧਰਮਸੋਤ ਇੱਕ ਦਰੱਖਤ ਕੱਟੇ ਜਾਣ ਦੇ ਬਦਲੇ 500 ਰੁਪਏ ਦੀ ਰਿਸ਼ਵਤ ਲੈਂਦੇ ਸਨ। ਤੇ ਇਸ ਤੋਂ ਇਲਾਵਾ ਦਰੱਖਤ ਲਗਾਉਣ ਦੇ ਬਦਲੇ ਵੀ ਰਿਸ਼ਵਤ ਲਈ ਜਾਂਦੀ ਸੀ। ਇਸ ਦਾ ਹਿੱਸਾ ਸਿੱਧੇ ਤਤਕਾਲੀ ਮੰਤਰੀ ਧਰਮਸੋਤ ਕੋਰ ਜਾਂਦਾ ਸੀ। ਇਸੇ ਪੁੱਛਗਿਛ ਦੇ ਆਧਾਰ ‘ਤੇ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਗ੍ਰਿਫਤਾਰ ਕੀਤਾ।