ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ। ਕਿਸਾਨ ਅੰਦੋਲਨ ਕਰਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀਆਂ ਜੜ੍ਹਾਂ ਪੰਜਾਬ ਵਿੱਚ ਹਿਲ ਚੁੱਕੀਆਂ ਹਨ। ਆਪਣੀ ਪਾਰਟੀ ਨੂੰ ਮਜ਼ਬੂਤ ਬਣਾਉਣ ਦੀਆਂ ਭਾਜਪਾ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸੈਲੀਬ੍ਰਿਟੀਜ਼ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦੀ ਸਿਆਸਤ ਵੀ ਜਾਰੀ ਹੈ।
ਇਸੇ ਵਿਚਾਲੇ ਵੱਡਾ ਖੁਲਾਸਾ ਹੋਇਆ ਹੈ ਕਿ ਸਾਬਕਾ ਕੈਬਨਿਟ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ, ਪੰਜਾਬੀ ਗਾਇਕਾਂ ਅਤੇ ਮਸ਼ਹੂਰ ਹਸਤੀਆਂ ਸਣੇ ਲਗਭਗ 15 ਤੋਂ 20 ਲੋਕ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 4 ਪੰਜਾਬੀ ਗਾਇਕਾਂ ਸਣੇ ਕਈ ਕੈਬਨਿਟ ਮੰਤਰੀ, ਸੰਸਦ ਮੈਂਬਰ, ਵਿਧਾਇਕ ਤੇ ਮਸ਼ਹੂਰ ਹਸਤੀਆਂ ਪਹਿਲਾਂ ਹੀ ਭਾਜਪਾ ਦੇ ਸੰਪਰਕ ਵਿੱਚ ਹਨ।
ਇਨ੍ਹਾਂ ਵਿੱਚੋਂ ਬਹੁਤਿਆਂ ਦਾ ਪਿਛੋਕੜ ਕਾਂਗਰਸ, ਆਮ ਆਦਮੀ ਪਾਰਟੀ (ਆਪ) ਅਤੇ ਰਾਸ਼ਟਰੀ ਸਮਾਜਵਾਦੀ ਪਾਰਟੀ ਨਾਲ ਜੁੜਿਆ ਹੈ। ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਚਾਰ ਗਾਇਕਾਂ ਸਣੇ ਇਹ ਸਾਰੇ ਲੋਕ ਇਸ ਹਫ਼ਤੇ ਪੰਜਾਬ ਭਾਜਪਾ ਵਿੱਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਪੰਜਾਬ : ਸੰਘਣੀ ਧੁੰਦ ਨਾਲ ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ ‘ਚ ਮਾਈਨਸ ਤੱਕ ਡਿੱਗੇਗਾ ਪਾਰਾ, ਇਸ ਦਿਨ ਪਏਗਾ ਮੀਂਹ
ਦੱਸ ਦੇਈਏ ਕਿ ਹੁਣ ਤੱਕ ਭਾਜਪਾ ਸ਼੍ਰੋਮਣੀ ਅਕਾਲੀ ਦਲ ਗਠਜੋੜ ਕਰਕੇ ਚੋਣਾਂ ਲੜਦੀ ਰਹੀ ਹੈ ਪਰ ਕਿਸਾਨ ਅੰਦੋਲਨ ਦੇ ਚੱਲਦਿਆਂ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਤੋੜ ਲਿਆ ਸੀ। ਹਾਲਾਂਕਿ ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਨਾਲ ਗਠਜੋੜ ਕਰ ਲਿਆ ਹੈ। ਪਰ ਪੰਜਾਬ ਦੇ ਲੋਕ ਇਨ੍ਹਾਂ ਦੋਵਾਂ ਪਾਰਟੀਆਂ ਬਾਰੇ ਕੀ ਵਿਚਾਰਧਾਰਾ ਰਖਦੇ ਹਨ ਇਹ ਤਾਂ ਵਿਧਾਨ ਸਭਾ ਚੋਣਾਂ ਵਿੱਚ ਹੀ ਪਤਾ ਲੱਗੇਗਾ।