ਰਾਮਪੁਰਾ ਫੂਲ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਾਬਕਾ ਐਮਐਲਏ ਜਗਦੀਪ ਸਿੰਘ ਨੱਕਈ ਦੇ ਪਿਤਾ ਬਲਵਿੰਦਰ ਸਿੰਘ ਨੱਕਈ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਹ ਲੰਮੀ ਬੀਮਾਰੀ ਤੋਂ ਪੀੜਤ ਸਨ ਅਤੇ ਸੋਮਵਾਰ ਨੂੰ ਉਨ੍ਹਾਂ ਨੇ 86 ਸਾਲ ਦੀ ਉਮਰ ਵਿੱਚ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਦੱਸਣਯੋਗ ਹੈ ਕਿ ਬਲਵਿੰਦਰ ਸਿੰਘ ਨੱਕਈ ਇਫਕੋ ਦੇ ਚੇਅਰਮੈਨ ਵੀ ਸਨ।

1934 ਵਿੱਚ ਪੈਦਾ ਹੋਏ ਬਲਵਿੰਦਰ ਸਿੰਘ ਨੱਕਈ ਇੱਕ ਉੱਘੇ ਕਿਸਾਨ – ਸਹਿਕਾਰਤਾ ਸਨ ਅਤੇ ਪਿਛਲੇ ਤਿੰਨ ਦਹਾਕਿਆਂ ਤੋਂ ਭਾਰਤੀ ਸਹਿਕਾਰੀ ਅੰਦੋਲਨ ਨੂੰ ਮਜ਼ਬੂਤੀ ਪ੍ਰਧਾਨ ਕਰਨ ਲਈ ਸਰਗਰਮ ਭੂਮਿਕਾ ਨਿਭਾ ਰਹੇ ਸਨ।
ਇਹ ਵੀ ਵੇਖੋ :
Chana Recipe | ਨਰਾਤਿਆਂ ‘ਚ ਭੋਗ ਲਈ ਮਸਾਲੇਦਾਰ ਚਨੇ | Black Chana Masala | Easy Chana Masala

ਸਹਿਕਾਰਤਾ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਨੱਕਈ ਦੇ ਮੌਤ ‘ਤੇ ਟਵੀਟ ਕਰਕੇ ਦੁੱਖ ਪ੍ਰਗਟਾਇਆ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਅੱਜ ਫਿਰ ਆਉਣਗੇ ਪੰਜਾਬ, ਜਾਣਗੇ ਵਿਸ਼ਵ ਪ੍ਰਸਿੱਧ ਮੰਦਰ ‘ਚ






















