ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਪਾਲ ਨੂੰ ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਅੱਜ ਪਠਾਨਕੋਟ ਕੋਰਟ ਵਿਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਨ੍ਹਾਂ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ।
ਜਾਣਕਾਰੀ ਮੁਤਾਬਕ ਕ੍ਰਿਸ਼ਨਾ ਸਟੋਨ ਸਟੋਰ ਦੇ ਨਾਂ ’ਤੇ ਕਰੱਸ਼ਰ ਸਟੋਰ ਹੈ, ਜਿਸ ਵਿੱਚ ਜੋਗਿੰਦਰਪਾਲ ਭੋਆ ਦੀ ਹਿੱਸੇਦਾਰੀ ਹੈ। ਇੱਥੇ ਪੁਲਿਸ ਵੱਲੋਂ 8 ਜੂਨ ਨੂੰ ਛਾਪਾ ਮਾਰਿਆ ਗਿਆ। ਜੋਗਿੰਦਰਪਾਲ ਦਾ ਲੰਬੇ ਸਮੇਂ ਤੋਂ ਰੇਤ ਦੀ ਨਾਜਾਇਜ਼ ਮਾਈਨਿੰਗ ‘ਚ ਨਾਂ ਸੀ। ਹਾਲਾਂਕਿ ਪਹਿਲਾਂ ਉਨ੍ਹਾਂ ਦੀ ਪਾਰਟੀ ਦੀ ਕਾਂਗਰਸ ਦੀ ਸਰਕਾਰ ਸੀ, ਇਸ ਲਈ ਉਨ੍ਹਾਂ ‘ਤੇ ਪੁਲਿਸ ਨੇ ਹੱਥ ਪਾਉਣ ਦੀ ਹਿੰਮਤ ਨਹੀਂ ਕੀਤੀ।
ਦੱਸ ਦੇਈਏ ਕਿ ਕਾਂਗਰਸੀ ਆਗੂ ਜੋਗਿੰਦਰਪਾਲ ਭੋਆ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਚਰਚਾ ਵਿੱਚ ਆਏ ਸਨ। ਉਹ ਕਿਸੇ ਸਮਾਗਮ ਵਿੱਚ ਗਏ ਹੋਏ ਸਨ, ਜਿੱਥੇ ਇੱਕ ਨੌਜਵਾਨ ਨੇ ਪੁੱਛਿਆ ਕਿ ਕੀ ਵਿਕਾਸ ਹੋਇਆ। ਇਸ ਨਾਲ ਜੋਗਿੰਦਰਪਾਲ ਨੂੰ ਗੁੱਸਾ ਆ ਗਿਆ ਅਤੇ ਉਨ੍ਹਾਂ ਨੇ ਨੌਜਵਾਨ ਨੂੰ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਗੰਨਮੈਨਾਂ ਨਾਲ ਮਿਲ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਦਾ ਵੀਡੀਓ ਕਾਫੀ ਵਾਇਰਲ ਹੋਇਆ ਸੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਪਠਾਨਕੋਟ ਅਰੁਣ ਸੈਣੀ ਨੇ ਦੱਸਿਆ ਕਿ ਭਰੋਸੇਯੋਗ ਟੈਲੀਫੋਨ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਨੂੰ 8 ਜੂਨ 2022 ਨੂੰ ਪਿੰਡ ਮਾਈਰਾ ਕਲਾਂ ਨੇੜੇ ਇੱਕ ਕਰੱਸ਼ਰ ਵਾਲੀ ਜਗ੍ਹਾ ‘ਤੇ ਭੇਜਿਆ ਗਿਆ ਸੀ, ਜਿੱਥੇ ਕੁਝ ਵਿਅਕਤੀ ਪੋਕਲੇਨ ਜੇਸੀਬੀ ਦੀ ਵਰਤੋਂ ਕਰਕੇ ਮਾਈਨਿੰਗ ਗੈਰ-ਕਾਨੂੰਨੀ ਮਾਈਨਿੰਗ ਕਰਦੇ ਪਾਏ ਗਏ ਸਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਖਣਨ ਅਤੇ ਖਣਿਜ (ਵਿਕਾਸ ਅਤੇ ਰੈਗੂਲੇਸ਼ਨ) ਐਕਟ ਦੀ ਧਾਰਾ 21 (1) ਦੇ ਤਹਿਤ ਮਿਤੀ 08/06/2022 ਨੂੰ ਇੱਕ ਐਫਆਈਆਰ ਨੰਬਰ 49 ਪਠਾਨਕੋਟ ਦੇ ਤਾਰਾਗੜ੍ਹ ਪੁਲਿਸ ਸਟੇਸ਼ਨ ਵਿੱਚ ਦਰਜ ਕੀਤੀ ਗਈ ਸੀ। ਐਸਐਸਪੀ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਕ੍ਰਿਸ਼ਨਾ ਵਾਸ਼ਡ ਸਟੋਨ ਕਰਸ਼ਰ ਵਿੱਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ 50 ਫੀਸਦੀ ਹਿੱਸੇਦਾਰੀ ਹੈ।