ਪਠਾਨਕੋਟ : ਪਠਾਨਕੋਟ ਦੀ ਅਦਾਲਤ ਨੇ ਭੋਆ ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਜਾਣਕਾਰੀ ਮੁਤਾਬਕ ਸਾਬਕਾ ਵਿਧਾਇਕ ਜੋਗਿੰਦਰਪਾਲ ਨੇ ਅਦਾਲਤ ਵਿਚ ਜ਼ਮਾਨਤ ਪਟੀਸ਼ਨ ਦਾਖਲ ਕੀਤੀ ਸੀ ਤੇ ਅਦਾਲਤ ਨੇ ਸਰਕਾਰ ਨੂੰ ਰਿਕਾਰਡ ਪੇਸ਼ ਕਰਨ ਲਈ ਕਿਹਾ ਸੀ।
ਗੌਰਤਲਬ ਹੈ ਕਿ ਮਾਈਨਿੰਗ ਵਿਭਾਗ ਵੱਲੋਂ ਦਰਜ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪੰਜਾਬ ਕਾਂਗਰਸ ਦੇ ਨੇਤਾ ਤੇ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰਪਾਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪਠਾਨਕੋਟ ਪੁਲਿਸ ਨੇ ਉਨ੍ਹਾਂ ਨੂੰ 17 ਜੂਨ ਨੂੰ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਦੱਸ ਦੇਈਏ ਕਿ ਸਾਬਕਾ ਵਿਧਾਇਕ ਜੋਗਿੰਦਰਪਾਲ ਨੂੰ ਸਾਹ ਲੈਣ ਵਿੱਚ ਦਿੱਕਤ ਹੋਣ ਕਾਰਨ ਪੀਜੀਆਈ ਦਾਖਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਮੋਹਨਾ 25 ਜੂਨ ਤੱਕ ਪੁਲਿਸ ਰਿਮਾਂਡ ‘ਤੇ, ਬਾਕੀ ਦੋਸ਼ੀ ਭੇਜੇ ਗਏ ਨਿਆਂਇਕ ਹਿਰਾਸਤ ‘ਚ
ਜਦੋਂ ਤੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਹੈ, ਲਗਾਤਾਰ ਭ੍ਰਿਸ਼ਟ ਆਗੂਆਂ ਤੇ ਨੇਤਾਵਾਂ ‘ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਹਤ, ਸੰਗਤ ਸਿੰਘ ਗਿਲਜੀਆਂ ਨੂੰ ਵੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਵੀਡੀਓ ਲਈ ਕਲਿੱਕ ਕਰੋ -: