ਸਾਬਕਾ ਐੱਮ. ਐੱਲ. ਏ. ਖਹਿਰਾ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ ਹੈ ਤੇ ਅਗਲੀ ਸੁਣਵਾਈ 18 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਸੁਖਪਾਲ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਭਾਵੇਂ ਸਾਨੂੰ ਬਹੁਤ ਆਸ ਸੀ ਕਿ ਮੇਰੇ ਪਿਤਾ ਨੂੰ ਅੱਜ ਜ਼ਮਾਨਤ ਮਿਲ ਜਾਵੇਗੀ ਕਿਉਂਕਿ ਉਹ 100 ਫੀਸਦੀ ਬੇਕਸੂਰ ਹਨ ਪਰ ਹਾਈਕੋਰਟ ਨੇ ਜ਼ਮਾਨਤ ਦੀ ਅਗਲੀ ਸੁਣਵਾਈ 18 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਅਦਾਲਤ ਅੱਗੇ ਹੋਰ ਕਿਸੇ ਦੀ ਨਹੀਂ ਚੱਲਦੀ ਪਰ ਮੈਂ ਤੁਹਾਨੂੰ ਦੁਬਾਰਾ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਮੇਰੇ ਪਿਤਾ ਅਤੇ ਸਾਡਾ ਪਰਿਵਾਰ ਪ੍ਰਮਾਤਮਾ ਦੀ ਕ੍ਰਿਪਾ ਨਾਲ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ। ਤੁਹਾਡੀਆਂ ਦੁਆਵਾਂ ਅਤੇ ਸ਼ੁਭਕਾਮਨਾਵਾਂ ਲਈ ਸਾਰਿਆਂ ਦਾ ਬਹੁਤ ਬਹੁਤ ਧੰਨਵਾਦ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਗੌਰਤਲਬ ਹੈ ਕਿ ਡਰੱਗ ਤਸਕਰੀ, ਪਾਸਪੋਰਟ ਗੜਬੜੀ ਅਤੇ ਮਨੀ ਲਾਂਡਰਿੰਗ ਮਾਮਲੇ ’ਚ ਈ. ਡੀ. ਵੱਲੋਂ ਸੁਖਪਾਲ ਖਹਿਰਾ ਤੋਂ ਪੁੱਛਗਿਛ ਕਰ ਰਹੀ ਹੈ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ 2015 ’ਚ ਦਰਜ ਉਕਤ ਮਾਮਲਿਆਂ ’ਚ ਗ੍ਰਿਫ਼ਤਾਰ ਮੁਲਜ਼ਮਾਂ ਨੇ ਉਨ੍ਹਾਂ ਦੇ ਵਿਸ਼ੇ ’ਚ ਕੋਈ ਬਿਆਨ ਨਹੀਂ ਦਿੱਤਾ ਹੈ, ਫਿਰ ਵੀ ਇੰਨੇ ਸਾਲਾਂ ਬਾਅਦ ਉਨ੍ਹਾਂ ਦਾ ਨਾਮ ਐੱਫ਼. ਆਈ. ਆਰ. ’ਚ ਜੋੜਿਆ ਗਿਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਦੀ ਉੱਚ ਪੱਧਰੀ ਜਾਂਚ ਦੀ ਮੰਗ ਵੀ ਖਹਿਰਾ ਵੱਲੋਂ ਕੀਤੀ ਗਈ ਹੈ।