ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਅੱਜ ਅਦਾਲਤ ਵਿਚ ਪੇਸ਼ੀ ਹੋਈ ਹੈ। ਉਨ੍ਹਾਂ ਨੂੰ ਕੋਰਟ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਹੀ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।
ਦੱਸ ਦੇਈਏ ਕਿ ਆਪ ਪਾਰਟੀ ਦੀ ਪੰਜਾਬ ਵਿਚ ਸਰਕਾਰ ਆਉਣ ਦੇ ਬਾਅਦ ਵਿਜੀਲੈਂਸ ਵੀ ਹੁਣ ਸਖਤ ਐਕਸ਼ਨ ਲੈ ਰਹੀ ਹੈ। ਆਏ ਦਿਨ ਸਾਬਕਾ ਮੰਤਰੀਆਂ ਤੇ ਸਾਬਕਾ ਵਿਧਾਇਕਾਂ ਵੱਲੋਂ ਜੋ ਘਪਲੇਬਾਜ਼ੀ ਕੀਤੀ ਗਈ ਹੈ, ਉਸ ਦੀ ਲਗਾਤਾਰ ਜਾਂਚ ਹੋ ਰਹੀ ਹੈ। ਦੂਜੇ ਪਾਸੇ ਸਰਕਾਰੀ ਦਫਤਰਾਂ ਵਿਚ ਵੀ ਭ੍ਰਿਸ਼ਟਾਚਾਰੀਆਂ ਨੂੰ ਫੜਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: