ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ ਬਣੀ ਹੋਈ ਹੈ। ਉਹ 2 ਦਿਨ ਤੋਂ PGIMER ਦੇ ਐਡਵਾਂਸ ਕਾਰਡਿਅਕ ਸੈਂਟਰ ‘ਚ ਭਰਤੀ ਹਨ ਜਿਥੇ ਡਾਕਟਰਾਂ ਦੀ ਸਪੈਸ਼ਲ ਟੀਮ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਵਿਚ ਜੁਟੀ ਹੋਈ ਹੈ। ਪੀਜੀਆਈ ਵੱਲੋਂ ਇਸ ਸਬੰਧੀ ਸਟੇਟਮੈਂਟ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਦੀ ਹਾਲਤ ਨੂੰ ਸਥਿਰ ਦੱਸਿਆ ਹੈ।
ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਨੂੰ ਬੁਖਾਰ ਦੇ ਬਾਅਦ ਹਸਪਤਾਲ ਵਿਚ ਭਰਤੀ ਕਰਾਇਾ ਗਿਆ ਸੀ। ਉਨ੍ਹਾਂ ਨੂੰ ਪਹਿਲਾਂ ਕੋਰੋਨਾ ਹੋ ਚੁੱਕਾ ਹੈ ਜਿਸ ਤੋਂ ਉਹ ਠੀਕ ਹੋ ਗਏ ਸਨ ਪਰ ਡਾਕਟਰ ਇਸ ਲਿਹਾਜ਼ ਨਾਲ ਵੀ ਉਨ੍ਹਾਂ ਦੇ ਟ੍ਰੀਟਮੈਂਟ ਵਿਚ ਪੂਰੀ ਗੰਭੀਰਤਾ ਵਰਤ ਰਹੇ ਹਨ।
ਸ. ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। 1977 ਵਿਚ ਉਹ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ। ਉਸ ਸਮੇਂ ਉਨ੍ਹਾਂ ਦੀ ਉਮਰ 43 ਸਾਲ ਸੀ। ਉਹ ਪੰਜਾਬ ਦੇ ਸਭ ਤੋਂ ਨੌਜਵਾਨ ਮੁੱਖ ਮੰਤਰੀ ਰਹੇ ਹਨ।ਇਸ ਦੇ ਬਾਅਦ ਉਹ ਉਹ 1997, 2007 ਤੇ 2012 ਵਿਚ ਪੰਜਾਬ ਦੇ ਮੁੱਖ ਮੰਤਰੀ ਰਹੇ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਸ. ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਪਿਛਲੀ ਵਿਧਾਨ ਸਭਾ ਚੋਣ ਆਪਣੇ ਗੜ੍ਹ ਲੰਬੀ ਤੋਂ ਲੜੀ ਸੀ। ਹਾਲਾਂਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਤੋਂ 11,396 ਵੋਟਾਂ ਤੋਂ ਚੋਣਾਂ ਹਾਰ ਗਏ। ਬਾਦਲ ਲੰਬੀ ਤੋਂ 11 ਵਾਰ ਵਿਧਾਇਕ ਰਹੇ।