10 ਮਾਰਚ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਹਨ ਪਰ ਇਸ ਤੋਂ ਪਹਿਲਾਂ ਹੀ ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ। ਇਸ ਵਾਰ ਕਿਸੇ ਵੀ ਸਿਆਸੀ ਪਾਰਟੀ ਨੂੰ ਬਹੁਮਤ ਨਾ ਮਿਲਣ ਦੀਆਂ ਚਰਚਾਵਾਂ ਵਿਚਾਲੇ ਕਾਂਗਰਸ ਦੀ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਭੱਠਲ ਨੇ ਕਿਹਾ ਕਿ ਜੇਕਰ ਬਹੁਮਤ ਨਾ ਮਿਲਿਆ ਤਾਂ ਕਾਂਗਰਸ, ਆਮ ਆਦਮੀ ਪਾਰਟੀ ਨਾਲ ਵੀ ਗੱਠਜੋੜ ਕਰਕੇ ਸਰਕਾਰ ਬਣਾ ਸਕਦੀ ਹੈ। ਦੋਵੇਂ ਪਾਰਟੀਆਂ ਵੱਲੋਂ ਆਪਣੇ CM ਚਿਹਰੇ ਦਾ ਵੀ ਐਲਾਨ ਕੀਤਾ ਜਾ ਚੁੱਕਾ ਹੈ। ਅਜਿਹੇ ਵਿਚ ਮੁੱਖ ਮੰਤਰੀ ਕੌਣ ਬਣੇਗਾ ਦੇ ਜਵਾਬ ਵਿਚ ਬੀਬੀ ਭੱਠਲ ਇਥੋਂ ਤੱਕ ਆਖ ਦਿੱਤਾ ਕਿ ਜਿਸ ਦੀਆਂ ਸੀਟਾਂ ਵੱਧ ਹੋਣਗੀਆਂ, ਮੁੱਖ ਮੰਤਰੀ ਵੀ ਉਨ੍ਹਾਂ ਦਾ ਹੋ ਸਕਦਾ ਹੈ। ਇਸ ਤੋਂ ਪਹਿਲਾਂ ਭਾਜਪਾ ਦੇ ਇੱਕ ਆਗੂ ਵੱਲੋਂ ਵੀ ਗਠਜੋੜ ਦਾ ਇਸ਼ਾਰਾ ਕੀਤਾ ਗਿਆ ਸੀ। ਸੂਬੇ ਵਿਚ ਚਾਰ ਵੱਡੀਆਂ ਪਾਰਟੀਆਂ ਵੱਲੋਂ ਚੋਣਾਂ ਲੜੀਆਂ ਗਈਆਂ ਹਨ ਪਰ ਨਤੀਜਿਆਂ ਤੋਂ ਪਹਿਲਾਂ ਹੀ ਗਠਜੋੜ ਦੀਆਂ ਚਰਚਾਵਾਂ ਵੀ ਛਿੜ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਦੂਜੇ ਪਾਸੇ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਗਠਜੋੜ ਦੀ ਕੋਈ ਲੋੜ ਨਹੀਂ ਪਵੇਗੀ ਉਨ੍ਹਾਂ ਦੀ ਪਾਰਟੀ ਸਰਕਾਰ ਬਣਾਏਗੀ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਾਂ ਨੇ ‘ਆਪ’ ਨੂੰ ਹੀ ਵੋਟਾਂ ਪਾਈਆਂ ਹਨ ਤੇ ਜਿੱਤ ਵੀ ਆਮ ਆਦਮੀ ਪਾਰਟੀ ਦੀ ਹੀ ਹੋਵੇਗੀ। ਇੱਕ ਪਾਸੇ ਜਿਥੇ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਹੋਣ ਦੀ ਸੰਭਾਵਨਾ ਹੈ ਦੂਜੇ ਪਾਸੇ ਹੁਣ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਗਠਜੋੜ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ।
ਇਹ ਵੀ ਪੜ੍ਹੋ : ਯੂਕਰੇਨ ‘ਚ ਫਸੇ 229 ਭਾਰਤੀਆਂ ਨੂੰ ਰੋਮਾਨੀਆ ਤੋਂ ਦਿੱਲੀ ਲੈ ਕੇ ਪਹੁੰਚੀ ਇੰਡੀਗੋ ਦੀ ਵਿਸ਼ੇਸ਼ ਉਡਾਣ
ਦਾਅਵਾ ਤਾਂ ਹਰੇਕ ਪਾਰਟੀ ਕਰ ਰਹੀ ਹੈ ਉਸ ਦੀ ਸਰਕਾਰ ਬਣੇਗੀ ਪਰ ਇਸ ਦਾ ਫੈਸਲਾ 10 ਮਾਰਚ ਨੂੰ ਨਤੀਜੇ ਆਉਣ ਤੋਂ ਬਾਅਦ ਹੀ ਹੋਵੇਗਾ।