Former Union Minister : ਹੁਸ਼ਿਆਰਪੁਰ : ਭਾਜਪਾ ਨੇਤਾ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਦੀ ਮਾਤਾ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। ਉਹ 84 ਸਾਲਾਂ ਦੀ ਸੀ। ਵਿਮਲਾ ਦੇਵੀ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੀ ਸੀ। ਸਾਂਪਲਾ ਦੀ ਮਾਤਾ ਦਾ ਅੰਤਿਮ ਸੰਸਕਾਰ 15 ਫਰਵਰੀ ਨੂੰ ਦੁਪਹਿਰ 12 ਵਜੇ ਉਨ੍ਹਾਂ ਦੇ ਜੱਦੀ ਪਿੰਡ ਸੋਫੀ (ਜ਼ਿਲ੍ਹਾ ਜਲੰਧਰ) ‘ਚ ਕੀਤਾ ਜਾਵੇਗਾ। ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਉਸ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਲੋਕਾਂ ਦਾ ਕਹਿਣਾ ਹੈ ਕਿ ਵਿਮਲਾ ਦੇਵੀ ਧਾਰਮਿਕ ਵਿਚਾਰਾਂ ਦੀ ਔਰਤ ਸੀ। ਉਨ੍ਹਾਂ ਨੇ ਸਮਾਜਿਕ ਕੰਮਾਂ ਵਿੱਚ ਵੀ ਵਿਸੇਸ ਤੌਰ ‘ਤੇ ਹਿੱਸਾ ਲਿਆ। ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਵੱਡੀ ਗਿਣਤੀ ‘ਚ ਪਾਰਟੀ ਨੇਤਾ ਅਤੇ ਵਰਕਰ ਉਸਦੀ ਰਿਹਾਇਸ਼ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕੇਡੀ ਭੰਡਾਰੀ, ਜਲੰਧਰ ਦੇ ਸਾਬਕਾ ਮੇਅਰ ਸੁਨੀਲ ਜਯੋਤੀ ਸਮੇਤ ਕਈ ਨੇਤਾਵਾਂ ਨੇ ਉਨ੍ਹਾਂ ਦੇ ਦੇਹਾਂਤ ‘ਤੇ ਸੋਗ ਪ੍ਰਗਟਾਇਆ ਹੈ।