ਬਰਮਿੰਘਮ ਖੇਡਾਂ 2022 ਵਿੱਚ ਕਾਂਸੀ ਤਮਗਾ ਜਿੱਤਣ ਵਾਲੀ ਪੰਜਾਬ ਦੀ ਵੇਟਲਿਫਟਰ ਹਰਜਿੰਰ ਕੌਰ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਾਕਰ ਨੇ 40 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ।
ਸੀ.ਐੱਮ. ਮਾਨ ਨੇ ਕਿਹਾ ਕਿ ਪੰਜਾਬ ਸਰਾਕਰ ਖੇਡ ਵਿਭਾਗ ਦੀ ਨੀਤੀ ਤਹਿਤ ਹਰਜਿੰਦਰ ਕੌਰ ਨੂੰ 40 ਲੱਖ ਦਾ ਨਕਦ ਇਨਾਮ ਦੇਵੇਗੀ। ਇਸ ਮਾਣਮੱਤੀ ਖਿਡਾਰਨ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਖਾਸ ਕਰਕੇ ਸਾਡੀਆਂ ਬੱਚੀਆਂ ਨੂੰ ਉਤਸ਼ਾਹਤ ਕਰੇਗੀ।
ਹਰਜਿੰਦਰ ਕੌਰ ਨਾਭਾ ਦੇ ਨੇੜਲੇ ਪਿੰਡ ਮੈਹਸ ਦੀ ਜੰਮਪਲ ਹੈ। ਇਸ ਤੋਂ ਪਹਿਲਾਂ ਸੀ.ਐੱਮ. ਮਾਨ ਖਿਡਾਰਣ ਦੀ ਪ੍ਰਾਪਤੀ ‘ਤੇ ਵਧਾਈ ਦਿੰਦਿਆਂ ਹਰਜਿੰਦਰ ਨੂੰ ਪੰਜਾਬ ਦੀਆਂ ਬੱਚੀਆਂ ਲਈ ਪ੍ਰੇਰਣਾਸਰੋਤ ਸਰੋਤ ਕਿਹਾ ਸੀ।
ਹਰਜਿੰਦਰ ਕੌਰ ਨੇ ਕੁੱਲ 212 ਕਿਲੋ ਭਾਰ ਚੁੱਕ ਕੇ ਕਾਂਸੀ ਦਾ ਤਮਗਾ ਜਿੱਤਿਆ। ਉਸ ਨੇ ਇਹ ਤਗਮਾ 71 ਕਿਲੋ ਵਰਗ ਵਿੱਚ ਜਿੱਤਿਆ। ਇਸ ਦੇ ਨਾਲ ਹੀ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਦਾ ਇਹ 9ਵਾਂ ਤਮਗਾ ਹੈ। ਹਰਜਿੰਦਰ ਕੌਰ ਨਾਭਾ ਦੇ ਨੇੜਲੇ ਪਿੰਡ ਮੈਹਸ ਦੀ ਜੰਮਪਲ ਹੈ।
ਇਹ ਵੀ ਪੜ੍ਹੋ : ਸਾਵਧਾਨ! ਪਾਲਿਥੀਨ ਹੱਥ ‘ਚ ਦਿਸਿਆ ਤਾਂ ਭਰਨਾ ਪਊ ਜੁਰਮਾਨਾ, ਅੱਜ ਤੋਂ ਚਾਲਾਨ ਮੁਹਿੰਮ ਸ਼ੁਰੂ
ਹਰਜਿੰਦਰ ਕਲੀਨ ਐਂਡ ਜਰਕ ‘ਚ ਆਪਣੀਆਂ ਕੋਸ਼ਿਸ਼ਾਂ ਪੂਰੀਆਂ ਕਰਕੇ ਚੌਥੇ ਸਥਾਨ ‘ਤੇ ਰਹੀ ਸੀ ਪਰ ਨਾਈਜੀਰੀਆ ਦੀ ਜੋਏ ਕਲੀਨ ਐਂਡ ਜਰਕ ‘ਚ ਆਪਣੀਆਂ ਤਿੰਨੋਂ ਕੋਸ਼ਿਸ਼ਾਂ ‘ਚ ਲਿਫਟ ਨਹੀਂ ਕਰ ਸਕੀ। ਇਸ ਤਰ੍ਹਾਂ ਹਰਜਿੰਦਰ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ। ਰਾਸ਼ਟਰਮੰਡਲ ਖੇਡਾਂ ਵਿੱਚ ਇਹ ਭਾਰਤ ਦਾ 9ਵਾਂ ਮੈਡਲ ਹੈ।
ਵੀਡੀਓ ਲਈ ਕਲਿੱਕ ਕਰੋ -: