ਪੰਜਾਬ ‘ਚ ਸ਼ਨੀਵਾਰ ਨੂੰ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਤਿੰਨ ਸਾਬਕਾ ਮੰਤਰੀਆਂ ਅਤੇ ਇਕ ਸਾਬਕਾ ਵਿਧਾਇਕ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇੰਟੈਲੀਜੈਂਸ ਬਿਊਰੋ (ਆਈਬੀ) ਦੀ ਰਿਪੋਰਟ ਦੇ ਆਧਾਰ ‘ਤੇ ਫੈਸਲਾ ਲੈਂਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਨ੍ਹਾਂ ਨੇਤਾਵਾਂ ਨੂੰ ਐਕਸ-ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ।
ਜਿਨ੍ਹਾਂ ਆਗੂਆਂ ਨੂੰ ਇਹ ਸੁਰੱਖਿਆ ਮਿਲੀ ਹੈ, ਉਨ੍ਹਾਂ ਵਿੱਚ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਜਗਦੀਪ ਸਿੰਘ ਨਕਵੀ ਅਤੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਟਿੱਕਾ ਸ਼ਾਮਲ ਹਨ।

ਅਹਿਮ ਗੱਲ ਇਹ ਹੈ ਕਿ X ਸ਼੍ਰੇਣੀ ਦੀ ਸੁਰੱਖਿਆ ਵਿੱਚ ਸਿਰਫ ਦੋ ਸੁਰੱਖਿਆ ਗਾਰਡ ਦਿੱਤੇ ਗਏ ਹਨ। ਇਹਨਾਂ ਵਿੱਚੋਂ ਇੱਕ PSO (ਪਰਸਨਲ ਸਕਿਓਰਿਟੀ ਅਫਸਰ) ਹੈ। ਸੁਰੱਖਿਆ ਦੀ ਇਸ ਸ਼੍ਰੇਣੀ ਵਿੱਚ ਕੋਈ ਕਮਾਂਡੋ ਸ਼ਾਮਲ ਨਹੀਂ ਹੈ। ਦੇਸ਼ ਦੇ ਜ਼ਿਆਦਾਤਰ ਲੋਕਾਂ ਨੂੰ ਇਸ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।
ਅਕਤੂਬਰ ਮਹੀਨੇ ਵੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਆਈ.ਬੀ ਦੀ ਰਿਪੋਰਟ ਦੇ ਆਧਾਰ ‘ਤੇ ਪੰਜਾਬ ਦੇ ਪੰਜ ਭਾਜਪਾ ਆਗੂਆਂ ਨੂੰ ਵਾਈ-ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਸੀ। ਇਨ੍ਹਾਂ ਆਗੂਆਂ ‘ਚ ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਸਾਬਕਾ ਵਿਧਾਇਕ ਹਰਚੰਦ ਕੌਰ, ਸਾਬਕਾ ਵਿਧਾਇਕ ਪ੍ਰੇਮ ਮਿੱਤਲ ਅਤੇ ਸਾਬਕਾ ਮਹਾਮੰਤਰੀ ਕਮਲਦੀਪ ਸੈਣੀ ਹਨ। ਵਾਈ ਸ਼੍ਰੇਣੀ ਸੁਰੱਖਿਆ ਕਵਚ ਤਹਿਤ ਕੁਲ 11 ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਂਦੇ ਹਨ, ਜਿਨ੍ਹਾਂ ਵਿੱਚ ਦੋ ਪੀ.ਐੱਸ.ਓ. ਹੁੰਦੇ ਹਨ। ਇਸ ਸ਼੍ਰੇਣੀ ਵਿੱਚ ਵੀ ਕੋਈ ਕਮਾਂਡੋ ਤਾਇਨਾਤ ਨਹੀਂ ਕੀਤਾ ਜਾਂਦਾ।
ਇਹ ਵੀ ਪੜ੍ਹੋ : ਚੀਨੀ ਮੁੰਡਿਆਂ ਦਾ ਉਇਗਰ ਮੁਸਲਿਮ ਕੁੜੀਆਂ ਨਾਲ ਜ਼ਬਰਦਸਤੀ ਵਿਆਹ! ਮਨ੍ਹਾ ਕਰਨ ‘ਤੇ ਮਾਪਿਆਂ ਨੂੰ ਜੇਲ੍ਹ
ਜ਼ਿਕਰਯੋਗ ਹੈ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੌਰਾਨ ਪੰਜਾਬ ਵਿੱਚ ਭਾਜਪਾ ਆਗੂਆਂ ਨੂੰ ਕਈ ਵਾਰ ਜਨਤਕ ਥਾਵਾਂ ’ਤੇ ਪਿੰਡ ਵਾਸੀਆਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ ਸੀ। ਭਾਜਪਾ ਆਗੂਆਂ ਨੂੰ ਵਧਦੇ ਖ਼ਤਰੇ ਦੇ ਮੱਦੇਨਜ਼ਰ ਜਿੱਥੇ ਪੰਜਾਬ ਪੁਲਿਸ ਨੇ ਆਪਣੀ ਰਿਪੋਰਟ ਦੇ ਆਧਾਰ ‘ਤੇ ਸੁਰੱਖਿਆ ਘੇਰਾ ਵਧਾਇਆ, ਉੱਥੇ ਹੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀ ਇਸ ਸਾਲ ਫਰਵਰੀ ‘ਚ ਪੰਜਾਬ ਦੇ ਭਾਜਪਾ ਆਗੂਆਂ ਦੀ ਸੁਰੱਖਿਆ ‘ਚ ਵਾਧਾ ਕਰਕੇ ਇਸ ਸਬੰਧੀ ਰਿਪੋਰਟ ਮੰਗੀ ਸੀ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
