ਕਪੂਰਥਲਾ ‘ਚ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਪਿੰਡ ਹਮੀਰਾ ਫਲਾਈਓਵਰ ‘ਤੇ ਇਕ ਇਨੋਵਾ ਕਾਰ ਨਾਲ ਵੱਡਾ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਕਾਰ ਸਵਾਰ ਪੁਲਿਸ ਮੁਲਾਜ਼ਮ ਸਣੇ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਪੰਜਵਾਂ ਕਾਰ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੁਭਾਨਪੁਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਅਣਪਛਾਤੇ ਮਾਲ ਢੋਹਣ ਵਾਲੀ ਗੱਡੀ ਨਾਲ ਟਕਰਾ ਕੇ ਇਨੋਵਾ ਕਾਰ ਹਾਦਸਾਗ੍ਰਸਤ ਹੋ ਗਈ।
ਥਾਣਾ ਸੁਭਾਨਪੁਰ ਦੇ ਏਐਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਬੁੱਧਵਾਰ ਤੜਕੇ ਕਰੀਬ 2.30 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਹਮੀਰਾ ਫਲਾਈਓਵਰ ’ਤੇ ਹਾਦਸਾ ਵਾਪਰ ਗਿਆ ਹੈ। ਜਦੋਂ ਉਹ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਇਕ ਇਨੋਵਾ ਕਾਰ ਨੰ. ਪੀ.ਬੀ.-04-ਵੀ.7900 ਅੰਮ੍ਰਿਤਸਰ ਤੋਂ ਜਲੰਧਰ ਆ ਰਹੀ ਸੀ। ਜਦੋਂ ਉਹ ਹਮੀਰਾ ਫਲਾਈਓਵਰ ‘ਤੇ ਚੜ੍ਹੇ ਤਾਂ ਉਨ੍ਹਾਂ ਦੀ ਕਾਰ ਅਣਪਛਾਤੇ ਭਾਰੀ ਮਾਲ ਢੋਹਣ ਵਾਲੇ ਵਾਹਨ ਨਾਲ ਟਕਰਾ ਗਈ ਸੀ। ਡਰਾਈਵਰ ਕਾਰ ਤੋਂ ਕੰਟਰੋਲ ਗੁਆ ਬੈਠਾ।
ਏਐਸਆਈ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਇਨੋਵਾ ਵਿੱਚ ਸਵਾਰ ਪੁਲਿਸ ਮੁਲਾਜ਼ਮ ਹਰਦੇਵ ਸਿੰਘ ਅਤੇ ਹਰਜੀਤ ਸਿੰਘ ਵਾਸੀ ਬਿਆਸ, ਜੰਡਿਆਲਾ ਗੁਰੂ, ਲਵਲੀ ਵਾਸੀ ਬਿਆਸ ਅਤੇ ਜਤਿੰਦਰ ਕੁਮਾਰ ਵਾਸੀ ਬਿਆਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਕਾਰ ਵਿੱਚ ਸਵਾਰ ਪੰਜਵਾਂ ਨੌਜਵਾਨ ਬਿਆਸ ਵਾਸੀ ਕਰਨ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ : ਚੌਧਰੀ ਸੰਤੋਖ ਸਿੰਘ ਦੇ ਘਰ ਪਹੁੰਚੇ ਮੱਲਿਕਾਰਜੁਨ ਖੜਗੇ, ਸਾਂਸਦ ਦੀ ਪਤਨੀ-ਪੁੱਤ ਨਾਲ ਪ੍ਰਗਟਾਇਆ ਦੁੱਖ
ਉਸ ਨੂੰ ਇਲਾਕੇ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਏਐਸਆਈ ਮੁਤਾਬਕ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: