ਪਟਿਆਲਾ : ਪੰਜਾਬ ਪੁਲਿਸ ਨੇ ਪਟਿਆਲਾ ਝੜਪ ਦੌਰਾਨ ਹੋਈ ਫਾਇਰਿੰਗ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਘਟਨਾ ਵਿੱਚ ਵਰਤੀ ਗਈ ਇੱਕ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਹੈ। ਇਸ ਘਟਨਾ ਵਿੱਚ ਬਲਵਿੰਦਰ ਸਿੰਘ ਨਾਂ ਦਾ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ।
ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਦੀਪਕ ਪਾਰੀਕ ਨੇ ਦੱਸਿਆ ਕਿ ਕੈਮਰੇ ਦੀ ਫੁਟੇਜ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੁਸਨਪ੍ਰੀਤ ਸਿੰਘ ਉਰਫ਼ ਹੁਸਨ, ਨਿਮੇਸ਼ ਉਰਫ਼ ਨੀਸ਼ੂ, ਯਸਦੇਵ ਉਰਫ਼ ਯਾਦਾ ਅਤੇ ਕੁਸ਼ਲ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਸਾਰੇ ਠੋਸ ਸਬੂਤਾਂ ਦੇ ਆਧਾਰ ‘ਤੇ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਐੱਸ.ਐੱਸ.ਪੀ. ਨੇ ਦੱਸਿਆ ਕਿ 29 ਅਪ੍ਰੈਲ, 2022 ਨੂੰ ਸ੍ਰੀ ਕਾਲੀ ਮਾਤਾ ਮੰਦਰ ਕੰਪਲੈਕਸ ਪਟਿਆਲਾ ਵਿਖੇ ਵਾਪਰੀ ਘਟਨਾ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਵੱਲੋਂ ਜਾਂਚ ਕੀਤੀ ਗਈ ਕੈਮਰੇ ਦੀ ਫੁਟੇਜ ਅਤੇ ਹਿੰਸਾ ਨਾਲ ਸਬੰਧਤ ਹੋਰ ਸਬੂਤਾਂ ਦੇ ਆਧਾਰ ‘ਤੇ ਇੱਕ ਕੇਸ ਨੰ. ਮਿਤੀ 29 ਅਪ੍ਰੈਲ 2022 ਨੂੰ ਆਈਪੀਸੀ ਦੀ ਧਾਰਾ 307, 323, 506, 148, 149 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25, 27/54/59 ਅਧੀਨ ਥਾਣਾ ਕੋਤਵਾਲੀ ਪਟਿਆਲਾ ਵਿਖੇ ਦਰਜ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਆਈਪੀਸੀ ਦੀ ਧਾਰਾ 295-ਏ, 153-ਏ, 452, 380, 427, 504, 147, 148, 149 ਅਤੇ ਜਨਤਕ ਸੰਪਤੀ ਨੂੰ ਨੁਕਸਾਨ ਰੋਕੂ ਐਕਟ 489 ਦੀ ਧਾਰਾ 3 ਦੇ ਤਹਿਤ ਮਿਤੀ 30.04.2022 ਇੱਕ ਕੇਸ ਨੰ. 76 ਥਾਣਾ ਕੋਤਵਾਲੀ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ, ਜਿਸ ‘ਚ ਦੋਸ਼ੀ ਬਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਐੱਸ.ਆਈ.ਟੀ. ਨੇ ਜਾਂਚ ਦੇ ਆਧਾਰ ‘ਤੇ ਇਸੇ ਕੇਸ ਦੇ ਮੁਲਜ਼ਮ ਪ੍ਰਿੰਸਪਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।