ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗ੍ਰਿਫਤਾਰ ਚਾਰ ਸ਼ਾਰਪ ਸ਼ੂਟਰਾਂ ਪ੍ਰਿਯਵਰਤ ਫੌਜੀ, ਕੇਸ਼ਵ, ਕਸ਼ਿਸ਼ ਤੇ ਦੀਪਕ ਨੂੰ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਪੁਲਿਸ ਨੂੰ ਉਨ੍ਹਾਂ ਦਾ 4 ਦਿਨ ਦਾ ਹੋਰ ਰਿਮਾਂਡ ਮਿਲ ਗਿਆ ਹੈ। ਹੁਣ ਚਾਰਾਂ ਨੂੰ 17 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਏਗਾ। ਇਸ ਤੋਂ ਪਹਿਲਾਂ ਪਿਛਲੇ ਹਫਤੇ ਅਦਾਲਤ ਨੇ ਉਨ੍ਹਾਂ ਨੂੰ 7 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਸੀ। ਪਰ ਪੁਲਿਸ ਉਨ੍ਹਾਂ ਤੋਂ ਹੋਰ ਪੁੱਛ-ਗਿੱਛ ਕਰਨਾ ਚਾਹੁੰਦੀ ਹੈ।
ਦਿੱਲੀ ਪੁਲਿਸ ਨੇ ਇਨ੍ਹਾਂ ਤਿੰਨਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਤਿਹਾੜ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ, ਜਿਥੇ ਉਨ੍ਹਾਂ ਨੂੰ ਪਹਿਲੇ ਪ੍ਰੋਡਕਸ਼ਨ ਵਾਰੰਟ ‘ਤੇ ਗ੍ਰਿਫਤਾਰ ਕੀਤਾ ਗਿਆ ਸੀ। ਫਿਰ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਲੈ ਕੇ ਪੁਲਿਸ ਪੰਜਾਬ ਲੈ ਆਈ। ਫੌਜੀ ਅਤੇ ਕਸ਼ਿਸ਼ ਹਰਿਆਣਾ ਦੇ ਰਹਿਣ ਵਾਲੇ ਹਨ। ਕੇਸ਼ਵ ਬਠਿੰਡਾ ਦਾ ਰਹਿਣ ਵਾਲਾ ਹੈ।
ਦੱਸ ਦੇਈਏ ਕਿ ਮੂਸੇਵਾਲਾ ਕਤਲਕਾਂਡ ਵਿੱਚ 6 ਸ਼ਾਰਪ ਸ਼ੂਟਰ ਸ਼ਾਮਲ ਸਨ, ਜਿਨ੍ਹਾਂ ਵਿੱਚ ਪ੍ਰਿਯਵਰਤ ਫੌਜੀ, ਕਸ਼ਿਸ਼, ਅੰਕਿਤ ਸੇਰਸਾ, ਜਗਰੂਪ ਰੂਪਾ, ਮਨਪ੍ਰੀਤ ਮੰਨੂ ਕੁੱਸਾ ਤੇ ਦੀਪਕ ਮੁੰਡੀ ਸ਼ਾਮਲ ਹਨ। ਇਨ੍ਹਾਂ ਵਿੱਚ ਫੌਜੀ, ਕਸ਼ਿਸ਼, ਦੀਪਕ ਤੇ ਅੰਕਿਤ ਸੇਰਸਾ ਗ੍ਰਿਫਤਾਰ ਹੋ ਚੁੱਕੇ ਹਨ ਪਰ ਰੂਪਾ, ਮੰਨੂ ਅਜੇ ਫਰਾਰ ਹਨ।
ਉਥੇ ਹੀ ਪੰਜਾਬ ਪੁਲਿਸ ਹੁਣ ਲਾਰੈਂਸ ਤੇ ਜੱਗੂ ਭਗਵਾਨਪੁਰੀਆ ਨੂੰ ਆਹਮੋ-ਸਾਹਮਣੇ ਬਿਠਾ ਕੇ ਇਸ ਮਾਮਲੇ ਵਿੱਚ ਪੁੱਛਗਿੱਛ ਕਰ ਰਹੀ ਹੈ। ਦੋਵਾਂ ਨੂੰ ਖਰੜ ਸਥਿਤ ਇਨਵੈਸਟੀਗੇਸ਼ਨ ਏਜੰਸੀ (CIA) ਦੇ ਆਫਿਸ ਵਿੱਚ ਲਿਆਇਆ ਗਿਆ ਹੈ। ਪੁੱਛਗਿੱਛ ਵਿੱਚ ਸਾਹਮਣੇ ਆ ਰਿਹਾ ਹੈ ਕਿ ਮੂਸੇਵਾਲਾ ਦੇ ਕਤਲ ਵਿੱਚ ਇਸਤੇਮਾਲ ਹਥਿਆਰ ਜੱਗੂ ਭਗਵਾਨਪੁਰੀਆ ਰਾਹੀਂ ਕਾਤਲਾਂ ਤੱਕ ਪਹੁੰਚੇ। ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਕੁੱਸਾ ਤੇ ਜਗਰੂਪ ਰੂਪਾ ਨਾਲ ਵੀ ਭਗਵਾਨਪੁਰੀਆ ਦੇ ਲਿੰਕ ਮਿਲ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: