ਦੁਨੀਆ ‘ਚ ਫੈਲ ਰਹੇ ‘ਓਮੀਕ੍ਰੋਨ’ ਦੇ ਖਤਰੇ ਵਿਚਕਾਰ ਭਾਰਤ ਵਿੱਚ ਕੋਰੋਨਾ ਦੇ ਇਸ ਨਵੇਂ ਰੂਪ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦੱਖਣੀ ਅਫਰੀਕਾ ਤੋਂ ਪਰਤਿਆ ਇੱਕ 33 ਸਾਲਾ ਵਿਅਕਤੀ ‘ਓਮੀਕ੍ਰੋਨ’ ਨਾਲ ਸੰਕ੍ਰਮਿਤ ਪਾਇਆ ਗਿਆ ਹੈ। ਮਹਾਰਾਸ਼ਟਰ ਦੇ ਸਿਹਤ ਵਿਭਾਗ ਨੇ ਇਹ ਪੁਸ਼ਟੀ ਕੀਤੀ ਹੈ।
ਭਾਰਤ ‘ਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੇ ਸੰਕਰਮਣ ਦਾ ਇਹ ਚੌਥਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਅੱਜ ਗੁਜਰਾਤ ਦੇ ਜਾਮਨਗਰ ਵਿੱਚ ਅਫਰੀਕੀ ਦੇਸ਼ ਤੋਂ ਆਏ ਵਿਅਕਤੀ ਵਿੱਚ ਵੀ ‘ਓਮੀਕ੍ਰੋਨ’ ਦੀ ਪੁਸ਼ਟੀ ਹੋਈ ਸੀ।
ਮਿਲੀ ਜਾਣਕਾਰੀ ਮੁਤਾਬਕ ਇਹ ਵਿਅਕਤੀ 24 ਨਵੰਬਰ ਨੂੰ ਦੱਖਣੀ ਅਫ਼ਰੀਕਾ ਦੀ ਰਾਜਧਾਨੀ ਕੇਪਟਾਊਨ ਤੋਂ ਦੁਬਈ ਆਇਆ ਸੀ, ਜਿਸ ਤੋਂ ਬਾਅਦ ਉਹ ਦਿੱਲੀ ਦੇ ਰਸਤਿਓਂ ਮੁੰਬਈ ਪਹੁੰਚਿਆ।
ਇਸ ਵਿਅਕਤੀ ਦਾ ਸੈਂਪਲ ਦਿੱਲੀ ਵਿੱਚ ਲਿਆ ਗਿਆ ਸੀ, ਜਿਸ ਦੀ ਪੁਣੇ ਦੀ ਐੱਨਆਈਵੀ ਲੈਬ ਵਿੱਚ ਜਾਂਚ ਕੀਤੀ ਗਈ ਸੀ। ਇਸ ਜਾਂਚ ਵਿਚ ਇਸ ਵਿਅਕਤੀ ਦੇ ‘ਓਮੀਕ੍ਰੋਨ’ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਸੀ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਇਸ ਵਿਅਕਤੀ ਨੇ ਹੁਣ ਤੱਕ ਕੋਈ ਵੈਕਸੀਨ ਨਹੀਂ ਲੁਆਈ ਹੈ। ਉਸ ਦੇ ਸੰਪਰਕ ਵਿੱਚ ਆਏ 12 ਹਾਈ ਰਿਸਕ ਅਤੇ 23 ਘੱਟ ਜੋਖਮ ਵਾਲੇ ਸੰਪਰਕਾਂ ਦੀ ਟ੍ਰੇਸਿੰਗ ਕੀਤੀ ਗਈ ਹੈ, ਜਿਨ੍ਹਾਂ ਦੀ ਕੋਵਿਡ-19 ਟੈਸਟਿੰਗ ਰਿਪੋਰਟ ਨੈਗੇਟਿਵ ਆਈ ਹੈ।
ਇਹ ਵੀ ਪੜ੍ਹੋ : ਭਰਤੀ ਘਪਲੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਮੰਗਿਆ ਸਿੱਖਿਆ ਮੰਤਰੀ ਪਰਗਟ ਸਿੰਘ ਦਾ ਅਸਤੀਫਾ
ਇਸ ਦੇ ਨਾਲ ਹੀ ਦਿੱਲੀ ਤੋਂ ਮੁੰਬਈ ਆ ਰਹੀ ਫਲਾਈਟ ਦੇ 25 ਮੁਸਾਫਰਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ। ਮਹਾਰਾਸ਼ਟਰ ਸਰਕਾਰ ਹੋਰ ਯਾਤਰੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ।