ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਚੌਥੇ ਦਿਨ ਵੀ ਸਦਨ ਦੀ ਕਾਰਵਾਈ ਕਾਫੀ ਹੰਗਾਮੇਦਾਰ ਰਹੀ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਅੱਜ ਸਦਨ ਵਿੱਚ ਕਾਂਗਰਸ ਅਤੇ ‘ਆਪ’ ਦੇ ਵਿਧਾਇਕਾਂ ਦਰਮਿਆਨ ਤਿੱਖੀ ਬਹਿਸ ਹੋਈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਵਾਲਾਂ ਦੇ ਜਵਾਬ ‘ਆਪ’ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਤੇ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਨਸਾਫ਼ ਮਿਲਣ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੇ ਮਾਪੇ ਇਨਸਾਫ ਦੀ ਮੰਗ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਕਈ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਪੁੱਛੇ ਜਾਣ ‘ਤੇ ਕਿ ਪੰਜਾਬ ਸਰਕਾਰ ਗੈਂਗਸਟਰਾਂ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਿਉਂ ਨਹੀਂ ਕਰ ਰਹੀ, ਜਿਨ੍ਹਾਂ ਦੇ ਨਾਂ ਸਿੱਧੂ ਦੇ ਮਾਪੇ ਦੱਸ ਰਹੇ ਹਨ।
‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੇ ਹਨ ਅਤੇ ਸੀ.ਐੱਮ. ਮਾਨ ਨੇ ਵੀ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਸੀਐਮ ਮਾਨ ਨੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਨੇ ਹਜ਼ਾਰਾਂ ਲੋਕਾਂ ਦੀ ਮੌਤ ’ਤੇ ਸਿਆਸਤ ਕੀਤੀ ਹੈ। ਇਸ ਤੋਂ ਬਾਅਦ ‘ਆਪ’ ਵਿਧਾਇਕਾਂ ਨੇ ਕਾਂਗਰਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
‘ਆਪ’ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ‘ਚ ਪਿਛਲੇ 12 ਸਾਲਾਂ ਦਾ ਅਪਰਾਧ ਰਿਕਾਰਡ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸਾਲ 2022 ‘ਚ ‘ਆਪ’ ਦੇ ਕਾਰਜਕਾਲ ਦੌਰਾਨ ਪੰਜਾਬ ‘ਚ ਅਪਰਾਧਿਕ ਘਟਨਾਵਾਂ ਦੀ ਦੂਜੀ ਸਭ ਤੋਂ ਘੱਟ ਗਿਣਤੀ ਹੋਈ ਹੈ। ਪਰ ਵਿਰੋਧੀ ਧਿਰ ਹਰ ਰੋਜ਼ ‘ਆਪ’ ਨੂੰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਾਂਗਰਸੀ ਆਗੂਆਂ ’ਤੇ ਗੈਂਗਸਟਰਾਂ ਦੇ ਸਰਪ੍ਰਸਤ ਹੋਣ ਦਾ ਦੋਸ਼ ਲਾਇਆ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਸ਼ਟਰਪਤੀ ਮੁਰਮੂ, CM ਮਾਨ ਨੇ ਵੀ ਟੇਕਿਆ ਮੱਥਾ, ਛਕਿਆ ਲੰਗਰ
ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਅਪਰਾਧ ਕਰਨ ਵਾਲੇ ਲੋਕ ਭਾਜਪਾ ਸ਼ਾਸਿਤ ਰਾਜਾਂ ਤੋਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਰਕਾਰਾਂ ਨਰਸਰੀਆਂ ਬਣੀਆਂ ਹੋਈਆਂ ਹਨ। ਯੂਪੀ ਅਤੇ ਰਾਜਸਥਾਨ ਵਿੱਚ ਜੁਰਮ ਕਰਨ ਵਾਲੇ ਹਰਿਆਣੇ ਤੋਂ ਜਾਂਦੇ ਹਨ। ਉਨ੍ਹਾਂ ਐਨਸੀਆਰਬੀ ਮੁਤਾਬਕ ਪੰਜਾਬ ਨੂੰ 17ਵੇਂ ਨੰਬਰ ’ਤੇ ਦੱਸਿਆ।
ਮੀਤ ਹੇਅਰ ਨੇ ਕਿਹਾ ਕਿ ਕਾਂਗਰਸ ਦੇ ਯੂਥ ਪ੍ਰਧਾਨ ਗੁਰਲਾਲ ਬਰਾੜ, ਵਿੱਕੀ ਮਿੱਡੂਖੇੜਾ ਮਾਰਿਆ ਗਿਆ। ਸੁੱਖਾ ਕਾਹਲਵਾਂ ਪੁਲਿਸ ਹਿਰਾਸਤ ਵਿੱਚ ਮਾਰਿਆ ਗਿਆ। ਪਹਿਲਾਂ ਵੀ ਅਪਰਾਧ ਹੁੰਦੇ ਰਹੇ ਹਨ ਪਰ ਹੁਣ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਹੋਰਨਾਂ ਨੇ ਸਦਨ ਦੀ ਕਾਰਵਾਈ ਦਾ ਬਾਈਕਾਟ ਕੀਤਾ। ਇਸ ਦਾ ਕਾਰਨ 8 ਮਾਰਚ ਤੋਂ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ‘ਚ ਇਨਸਾਫ ਨਾ ਮਿਲਣਾ ਦੱਸਿਆ।
ਵੀਡੀਓ ਲਈ ਕਲਿੱਕ ਕਰੋ -: