ਖਾਲਸਾ ਸਥਾਪਨਾ ਦਿਵਸ ‘ਤੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨਾਲ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ETPB) ਦੇ ਸੀਨੀਅਰ ਅਧਿਕਾਰੀਆਂ ਵੱਲੋਂ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਰੰਸੀ ਐਕਸਚੇਂਜ ਘੁਟਾਲੇ ਦਾ ਪਰਦਾਫਾਸ਼ ਕਰਨ ਵਾਲੇ ETPB ਦੇ ਚੇਅਰਮੈਨ ਹਬੀਬ ਉਰ ਰਹਿਮਾਨ ਗਿਲਾਨੀ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਦਿੰਦੇ ਹੋਏ ਉਨ੍ਹਾਂ ਨੇ ਨਿੱਜੀ ਕਾਰਨ ਦੱਸੇ ਹਨ।
ਸੂਤਰਾਂ ਨੇ ਦੱਸਿਆ ਕਿ ਗਿਲਾਨੀ ਨੇ ਹਾਲ ਹੀ ਦੇ ਦਿਨਾਂ ਵਿੱਚ ਭਾਰਤੀ ਸਿੱਖ ਜਥੇ ਦੇ ਦੌਰੇ ਦੌਰਾਨ ਔਕਾਫ਼ ਬੋਰਡ ਦੇ ਇੱਕ ਹੋਰ ਸੀਨੀਅਰ ਅਧਿਕਾਰੀ ਵੱਲੋਂ ਕਥਿਤ ਭ੍ਰਿਸ਼ਟਾਚਾਰ ਦਾ ਮੁੱਦਾ ਉਠਾਇਆ ਗਿਆ ਸੀ, ਜਿਸ ਨੂੰ ਪਾਕਿ ਸਰਕਾਰ ਵਿੱਚ ਸੀਨੀਅਰ ਮੰਤਰੀਆਂ ਦਾ ਸਮਰਥਨ ਹਾਸਲ ਹੈ। ਭਾਰਤੀ ਜਥਿਆਂ ਦੀ ਫੇਰੀ ਦੌਰਾਨ ਕਰੰਸੀ ਐਕਸਚੇਂਜ ਰੇਟ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਦੇਖਣ ਨੂੰ ਮਿਲਿਆ ਸੀ। ਸ਼ਰਧਾਲੂਆਂ ਨੂੰ ਪਾਕਿਸਤਾਨੀ 275 ਰੁਪਏ ਪ੍ਰਤੀ ਭਾਰਤੀ 100 ਰੁਪਏ ਦਿੱਤੇ ਜਾ ਰਹੇ ਸੀ, ਜਦਕਿ ਪਾਕਿਸਤਾਨ ਦੇ ਕਰਤਾਰਪੁਰ ਵਿਖੇ ਭਾਰਤੀ ਸ਼ਰਧਾਲੂਆਂ ਨੂੰ ਪਾਕਿਸਤਾਨੀ 325 ਰੁਪਏ ਪ੍ਰਤੀ ਭਾਰਤੀ 100 ਰੁਪਏ ਮਿਲਦੇ ਹਨ।
ਇਹ ਵੀ ਪੜ੍ਹੋ : ਹਿਮਾਚਲ ਸਰਕਾਰ ਦਾ ਨਵਾਂ ਫੈਸਲਾ: ਹੁਣ ਪੰਜਾਬ-ਹਰਿਆਣਾ ਤੋਂ ਰੇਤਾ-ਬੱਜਰੀ ਲਿਆਉਣ ‘ਤੇ ਲੱਗੇਗਾ ਟੈਕਸ
ਸੂਤਰਾਂ ਨੇ ਦੱਸਿਆ ਕਿ ਇਸ ਮੁੱਦੇ ਨੂੰ ਉਠਾਉਣ ਤੋਂ ਬਾਅਦ ਗਿਲਾਨੀ ਸੱਤਾਧਾਰੀ ਸਰਕਾਰ ਦੇ ਜ਼ਬਰਦਸਤ ਦਬਾਅ ਹੇਠ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਅਸਤੀਫਾ ਸੌਂਪ ਦਿੱਤਾ।ਦੱਸ ਦੇਈਏ ਕਿ ETPB ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਦੀ ਮੂਲ ਸੰਸਥਾ ਹੈ ਜੋ ਪਾਕਿਸਤਾਨ ਵਿੱਚ ਗੁਰਦੁਆਰਾ, ਮੰਦਰ ਅਤੇ ਕਰਤਾਰਪੁਰ ਲਾਂਘੇ ਲਈ ਪ੍ਰਸ਼ਾਸਨ ਅਤੇ ਪ੍ਰਬੰਧਾਂ ਦੀ ਦੇਖਭਾਲ ਕਰਦੀ ਹੈ।
ਵੀਡੀਓ ਲਈ ਕਲਿੱਕ ਕਰੋ -: