ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਬਿਜਲੀ ਗਾਰੰਟੀ ਦਾ ਤੋਹਫ਼ਾ ਇੱਕ ਜੁਲਾਈ ਤੋਂ ਲਾਗੂ ਕਰ ਦਿੱਤਾ ਹੈ। ਹੁਣ ਜੁਲਾਈ-ਅਗਸਤ ਦੇ ਬਿੱਲ, ਜੋਕਿ ਸਤੰਬਰ ਦੇ ਪਹਿਲੇ ਹਫਤੇ ਆਏਗਾ, ਇਸ ਵਿੱਚ ਪੰਜਾਬੀਆਂ ਨੂੰ 600 ਯੂਨਿਟ ਬਿਜਲੀ ਮਾਫ਼ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਦ ਇਸ ਦਾ ਐਲਾਨ ਕੀਤਾ।
ਸੀ.ਐੱਮ. ਮਾਨ ਨੇ ਕਿਹਾ ਕਿ 1 ਜੁਲਾਈ ਤੋਂ ਮੁਫਤ ਬਿਜਲੀ ਦਾ ਵਾਅਦਾ ਲਾਗੂ ਹੋ ਗਿਆ ਹੈ। ਜੁਲਾਈ- ਅਗਸਤ ਦਾ ਬਿੱਲ ਸਤੰਬਰ ਦੇ ਪਹਿਲੇ ਹਫਤੇ ਆਏਗਾ… ਖੁਸ਼ਖਬਰੀ ਹੈ ਕਿ ਲਗਭਗ 51 ਲੱਖ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆਏਗਾ। ਜੋ ਕਹਿੰਦੇ ਹਾਂ ਉਹ ਪੂਰਾ ਕਰਦੇ ਹਾਂ’।
ਦੱਸ ਦੇਈਏ ਕਿ ਸਰਕਾਰ ਵੱਲੋਂ ਅਨੂਸੂਚਿਤ ਜਾਤੀ ਭਾਈਚਾਰੇ ਤੋਂ ਇਲਾਵਾ ਸੁਤਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਵਾਰਸਾਂ (ਪੋਤੇ/ਪੋਤੀਆਂ ਤੱਕ) ਘਰੇਲੂ ਖਪਤਕਾਰਾਂ ਲਈ ਵੀ ਇੱਕ ਕਿਲੋਵਾਟ ਮਨਜ਼ੂਰਸ਼ੁਦਾ ਲੋਡ ਦੀ ਸ਼ਰਤ ਹਟਾ ਦਿੱਤੀ ਗਈ ਹੈ। ਹੁਣ ਉਨ੍ਹਾਂ ਨੂੰ 600 ਯੂਨਿਟ ਬਿਜਲੀ ਪੂਰੀ ਤਰ੍ਹਾਂ ਮੁਫਤ ਹੈ। ਮਤਲਬ ਉਨ੍ਹਾਂ ਨੂੰ ਇਸ ਤੋਂ ਵੱਧ ਯੂਨਿਟਾਂ ਹੋਣ ‘ਤੇ ਸਿਰਫ ਇਸੇ ਦਾ ਬਿੱਲ ਭਰਨਾ ਪਏਗਾ।
6 ਜੁਲਾਈ ਨੂੰ ਮੰਤਰੀ ਮੰਡਲ ਵਿੱਚ ਹੋਏ ਫੈਸਲੇ ‘ਤੇ ਪੰਜਾਬੀਆਂ ਨੂੰ 600 ਯੂਨਿਟ ਮੁਫਤ ਬਿਜਲੀ ‘ਤੇ ਮੋਹਰ ਲਾਈ ਗਈ ਹੈ। ਜਨਰਲ ਕੈਟਾਗਰੀ ਨੂੰ 2 ਮਹੀਨੇ ਵਿੱਚ 600 ਯੂਨਿਟ ਮੁਫਤ ਬਿਜਲੀ ਮਿਲੇਗੀ। ਜੇ ਇੱਕ ਯੂਨਿਟ ਵੱਧ ਬਿੱਲ ਹੋਇਆ ਤਾਂ ਪੂਰਾ ਬਿੱਲ ਚੁਕਾਉਣਾ ਪਏਗਾ। ਜੇ ਇਨਕਮ ਟੈਕਸ ਭਰਦੇ ਹੋ ਤਾਂ 600 ਯੂਨਿਟ ਤੋਂ ਵੱਧ ਬਿਜਲੀ ਖਰਚ ਹੋਈ ਤਾਂ ਪੂਰਾ ਬਿੱਲ ਚੁਕਾਉਣਾ ਪਏਗਾ।
ਵੀਡੀਓ ਲਈ ਕਲਿੱਕ ਕਰੋ -: