ਹੁਸ਼ਿਆਰਪੁਰ ਵਿੱਚ ਪੇਸ਼ੀ ਭੁਗਤਣ ਲਈ ਲਿਆਇਆ ਗਿਆ ਇੱਕ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਅਦਾਲਤ ਤੋਂ ਫਰਾਰ ਹੋ ਗਿਆ। ਥਾਣਾ ਹਰਿਆਣਾ ਦੀ ਪੁਲਿਸ ਨੇ ਫਰਾਰ ਮੁਲਜ਼ਮ ਤੇ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਦੋ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਅਨੁਸਾਰ ਹਰਿਆਣਾ ਦੇ ਥਾਣਾ ਸਦਰ ‘ਚ ਤਾਇਨਾਤ ਵਿਕਰਮਜੀਤ ਸਿੰਘ ਨੇ ਦਰਜ ਕਰਵਾਈ ਸ਼ਿਕਾਇਤ ‘ਚ ਕਿਹਾ ਹੈ ਕਿ ਤਸਕਰੀ ਦੇ ਦੋਸ਼ ‘ਚ ਫੜੇ ਗਏ ਮਨਿੰਦਰ ਸਿੰਘ ਉਰਫ਼ ਮੰਨੀ ਨੂੰ ਅਦਾਲਤ ‘ਚ ਪੇਸ਼ੀ ਲਈ ਲਿਆਂਦਾ ਗਿਆ ਸੀ | ਇਸ ਦੌਰਾਨ ਏਐਸਆਈ ਰਮਿੰਦਰਜੀਤ ਪਾਲ ਸਿੰਘ ਅਤੇ ਹੋਮ ਗਾਰਡ ਸੋਹਣ ਸਿੰਘ ਉਨ੍ਹਾਂ ਦੇ ਨਾਲ ਸਨ। ਜਦੋਂ ਮੁਲਜ਼ਮ ਅਦਾਲਤ ਵਿੱਚ ਪਹੁੰਚਿਆ ਤਾਂ ਉਹ ਪੁਲਿਸ ਪਾਰਟੀ ਨੂੰ ਚਕਮਾ ਦੇ ਕੇ ਹੱਥਕੜੀ ਤੋਂ ਹੱਥ ਕੱਢ ਕੇ ਫਰਾਰ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਪੁਲਿਸ ਨੇ ਮੁਲਜ਼ਮ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਪਰ ਉਹ ਭੱਜਣ ਵਿੱਚ ਕਾਮਯਾਬ ਹੋ ਗਿਆ। ਦੋਵਾਂ ਪੁਲਿਸ ਮੁਲਾਜ਼ਮਾਂ ਅਤੇ ਮਾਮਲੇ ਦੇ ਫਰਾਰ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਪੰਜਾਬ ‘ਚ ਹੁਣ ਸ਼ਾਮ 5 ਵਜੇ ਬੰਦ ਹੋ ਜਾਇਆ ਕਰਨਗੇ ਪੈਟਰੋਲ ਪੰਪ
ਪੁਲਿਸ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਫਰਾਰ ਦੋਸ਼ੀ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮ ਏਐਸਆਈ ਅਤੇ ਹੋਮ ਗਾਰਡ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਦੋਸ਼ੀ ਨੂੰ 35 ਗ੍ਰਾਮ ਨਸ਼ੀਲੇ ਪਾਊਡਰ ਸਣੇ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਦੇ ਸਬੰਧ ਵਿੱਚ ਹਰਿਆਣਾ ਪੁਲਿਸ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।