ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਮੁੜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਇੱਕ ਪ੍ਰੋਗਰਾਮ ਵਿੱਚ ਚੰਨੀ ਨੇ ਕਿਹਾ ਕਿ ਕੇਜਰੀਵਾਲ ਕੌਣ ਹੈ, ਕਿੱਥੋਂ ਆਇਆ ਹੈ। ਕੇਜਰੀਵਾਲ ਹਰ ਗੱਲ ‘ਤੇ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ ਉਹ ਦਿੱਲੀ ਤੋਂ ਆ ਕੇ ਪੰਜਾਬ ‘ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਜੋ ਵਾਅਦੇ ਉਹ ਪੰਜਾਬ ਵਿੱਚ ਕਰ ਰਹੇ ਹਨ, ਉਹ ਪਹਿਲਾਂ ਦਿੱਲੀ ਵਿੱਚ ਪੂਰੇ ਕਰਨ।
ਚੰਨੀ ਨੇ ਕਿਹਾ ਕਿ ਮੈਂ ਆਪਣੇ ਆਪ ਨੂੰ ਆਪਣਾ ਵਿਰੋਧੀ ਸਮਝਦਾ ਹਾਂ। ਮੈਂ ਖਿਡਾਰੀ ਹਾਂ, ਕਪਤਾਨ ਨਹੀਂ। ਮੈਂ ਆਪਣੇ ਆਪ ਨੂੰ ਮੁੱਖ ਮੰਤਰੀ ਦੀ ਦੌੜ ਵਿੱਚ ਨਹੀਂ ਮੰਨਦਾ। ਜਦੋਂ ਰਾਹੁਲ ਗਾਂਧੀ ਦਾ ਫੋਨ ਆਇਆ ਤਾਂ ਉਨ੍ਹਾਂ ਕਿਹਾ ਕਿ ਜੋ ਵੀ ਸਮਾਂ ਮਿਲਿਆ ਹੈ, ਪੰਜਾਬ ਦੀ ਬਿਹਤਰੀ ਲਈ ਕੰਮ ਕਰੋ। ਚੰਨੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਠੀਕ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਬਾਰੇ ਚੰਨੀ ਨੇ ਕਿਹਾ ਕਿ ਸਿੱਧੂ ਉਨ੍ਹਾਂ ਦੇ ਵੱਡੇ ਭਰਾ ਹਨ। ਦੋਵੇਂ ਹੀ ਪੰਜਾਬ ਦੀ ਬਿਹਤਰੀ ਲਈ ਕੰਮ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਚੰਨੀ ਨੇ ਕਿਹਾ ਸੀ ਕਿ ਕੇਜਰੀਵਾਲ ਗੰਦੀ ਰਾਜਨੀਤੀ ਕਰ ਰਹੇ ਹਨ। ਉਹ ਪੰਜਾਬ ਦੀ ਸੱਤਾ ਹਥਿਆਉਣ ਲਈ ਅਫਵਾਹਾਂ ਫੈਲਾ ਰਹੇ ਹਨ। ਕੇਜਰੀਵਾਲ ਨੂੰ ਪੰਜਾਬ ਬਾਰੇ ਕੁਝ ਨਹੀਂ ਪਤਾ। ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਸੱਤਾ ਦਾ ਲਾਲਚੀ ਹੈ। ਪੰਜਾਬੀ ਲੋਕ ਕਿਸੇ ਵੀ ਬਾਹਰਲੇ ਵਿਅਕਤੀ ਨੂੰ ਪੰਜਾਬ ਵਿਚ ਰਾਜ ਨਹੀਂ ਕਰਨ ਦੇਣਗੇ। ਇਸ ਤਰ੍ਹਾਂ ਗੰਦੀ ਰਾਜਨੀਤੀ ਕਰਕੇ ਪੰਜਾਬ ਦੀ ਸੱਤਾ ਹਥਿਆਈ ਨਹੀਂ ਜਾ ਸਕਦੀ।