ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਅੰਬੀਆ ਨੰਗਲ ਦਾ ਅੰਤਿਮ ਸਸਕਾਰ ਭਲਕੇ ਯਾਨੀ 19 ਮਾਰਚ ਨੂੰ ਕੀਤਾ ਜਾਵੇਗਾ। ਸੰਦੀਪ ਦਾ ਅੰਤਿਮ ਸਸਕਾਰ ਉੁਨ੍ਹਾਂ ਦੇ ਪਿੰਡ ਨੰਗਲ ਅੰਬੀਆ ਵਿਚ ਕੀਤਾ ਜਾਵੇਗਾ।
ਅੱਜ ਭਵਾਨੀਗੜ੍ਹ ਸਬ-ਡਵੀਜ਼ਨ ਦੇ ਕਈ ਪਿੰਡਾਂ ਦੇ ਨੌਜਵਾਨਾਂ ਨੇ ਇਕੱਠੇ ਹੋ ਕੇ ਰੋਸ ਮਾਰਚ ਕੱਢਿਆ। ਜਿਸ ‘ਚ ਆਮ ਲੋਕਾਂ ਨੇ ਵੀ ਸ਼ਿਰਕਤ ਕੀਤੀ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਸੰਦੀਪ ਦੇ ਕਾਤਲਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਪਰਿਵਾਰ ਵੱਲੋਂ ਸੰਦੀਪ ਕਤਲ ਕੇਸ ਦੀ ਜਾਂਚ ਕਰਨ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਕਿਸੇ ਵੀ ਅਧਿਕਾਰੀ ਨੂੰ ਨਾ ਬਦਲਣ ਦੀ ਮੰਗ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਵੀ ਪੜ੍ਹੋ : ਹੁਸ਼ਿਆਰਪੁਰ ਪੁਲਿਸ ਵਲੋਂ ਟਾਂਡਾ ਗਊ ਹੱਤਿਆ ਦੇ 2 ਮੁੱਖ ਦੋਸ਼ੀ ਗ੍ਰਿਫਤਾਰ, ਪਹਿਲਾਂ ਤੋਂ ਦਰਜ ਹਨ ਕਈ ਪਰਚੇ
ਬੀਤੇ ਸੋਮਵਾਰ ਜਲੰਧਰ ਦੇ ਮੱਲੀਆਂ ਵਿਖੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ‘ਤੇ ਚਲਦੇ ਟੂਰਨਾਮੈਂਟ ਦੌਰਾਨ ਤਾਬੜਤੋੜ ਹਮਲਾਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਨੂੰ ਕਾਫੀ ਗੋਲੀਆਂ ਲੱਗੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ। ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਸੰਦੀਪ ਨੰਗਲ ਮੇਜਰ ਕਬੱਡੀ ਲੀਗ ਦੇ ਮੁੱਖ ਅਹੁਦੇਦਾਰ ਸਨ। ਉਹ ਵਰਲਡ ਕੱਪ ਕਬੱਡੀ ਵੀ ਖੇਡਦੇ ਰਹੇ ਸਨ।