ਬਠਿੰਡਾ ਦੇ ਊਧਮ ਸਿੰਘ ਨਗਰ ‘ਚ ਸਥਿਤ ਆਮ ਆਦਮੀ ਕਲੀਨਿਕ ‘ਚ ਚੋਰਾਂ ਨੇ ਹਜ਼ਾਰਾਂ ਰੁਪਏ ਦੀਆਂ ਦਵਾਈਆਂ ਅਤੇ ਕੀਮਤੀ ਸਾਮਾਨ ਚੋਰੀ ਕਰ ਲਿਆ ਸੀ। ਇਸ ਮਾਮਲੇ ਨੂੰ ਟਰੇਸ ਕਰਦੇ ਹੋਏ ਥਾਣਾ ਕੈਨਾਲ ਦੀ ਪੁਲਿਸ ਨੇ 5 ਚੋਰਾਂ ਖਿਲਾਫ ਮਾਮਲਾ ਦਰਜ ਕਰਕੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋ ਦੋਸ਼ੀ ਅਜੇ ਵੀ ਫਰਾਰ ਹਨ। ਪੁਲਿਸ ਵੱਲੋਂ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਅਜੀਤ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ, ਵਿਸ਼ਾਲ ਕੁਮਾਰ ਵਾਸੀ ਦਸਮੇਸ਼ ਨਗਰ, ਸੁਖਬੀਰ ਸਿੰਘ ਵਾਸੀ ਪਰਸ਼ੂਰਾਮ ਨਗਰ ਵਜੋਂ ਹੋਈ ਹੈ। ਜਦਕਿ ਫਰਾਰ ਮੁਲਜ਼ਮਾਂ ਦੀ ਪਛਾਣ ਸੰਨੀ ਮੋਟਾ ਅਤੇ ਗੁਰਪ੍ਰੀਤ ਸਿੰਘ ਵਾਸੀ ਬਠਿੰਡਾ ਵਜੋਂ ਹੋਈ ਹੈ।
ਕੈਨਾਲ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਕੁਲਵਿੰਦਰ ਸਿੰਘ ਨੇ ਦੱਸਿਆ ਸੀ ਕਿ ਕੁਝ ਦਿਨ ਪਹਿਲਾਂ ਊਧਮ ਸਿੰਘ ਨਗਰ ਸਥਿਤ ਆਮ ਆਦਮੀ ਕਲੀਨਿਕ ਦੇ ਤਾਲੇ ਤੋੜ ਕੇ ਉਕਤ ਚੋਰਾਂ ਨੇ ਦੋ ਏ.ਸੀ., ਵਾਈ-ਫਾਈ ਦੀਆਂ ਤਾਰਾਂ, ਜਨਰੇਟਰ ਦੀਆਂ ਬੈਟਰੀਆਂ, ਵੱਡੀ ਮਾਤਰਾ ਵਿੱਚ ਦਵਾਈਆਂ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਸੀ।
ਇਹ ਵੀ ਪੜ੍ਹੋ : ਤਰਨਤਾਰਨ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਹਲਕਾ ਵਿਧਾਇਕ ਵੱਲੋਂ ਸ਼ਰਧਾਲੂਆਂ ਦੀ ਬੱਸ ਰਵਾਨਾ
ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮਾਮਲੇ ਨੂੰ ਟਰੇਸ ਕਰਕੇ ਪੰਜਾਂ ਦੋਸ਼ੀਆਂ ਖਿਲਾਫ ਚੋਰੀ ਦਾ ਮਾਮਲਾ ਦਰਜ ਕਰ ਲਿਆ ਹੈ। ਤਿੰਨ ਮੁਲਜ਼ਮਾਂ ਵਿਸ਼ਾਲ ਕੁਮਾਰ ਸੁਖਬੀਰ ਸਿੰਘ ਅਤੇ ਸੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਹੋਰ ਚੋਰੀ ਦੀਆਂ ਵਾਰਦਾਤਾਂ ਦਾ ਪਤਾ ਲੱਗਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”